ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਰੋਸ ਪੱਤਰ
ਮਾਨਸਾ (ਨਾਨਕ ਸਿੰਘ ਖੁਰਮੀ )16ਜੁਲਾਈ: ਸੂਬਾ ਪੱਧਰੀ ਫੈਸਲੇ ਅਨੁਸਾਰ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ ਇਕਾਈ ਮਾਨਸਾ ਵੱਲੋਂ 5178 ਅਧਿਆਪਕਾਂ(ਨਾਨ-ਪਟੀਸ਼ਨਰਜ਼)ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ਚ’ ਹੋ ਰਹੀ ਬੇਲੋੜੀ ਦੇਰੀ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਮਾਨਸਾ ਸ੍ਰ ਕੁਲਵੰਤ ਸਿੰਘ ਅਤੇ ਡਿਪਟੀ ਡੀਈਓ(ਸੈਕੰਡਰੀ)ਡਾ.ਪਰਮਜੀਤ ਸਿੰਘ ਭੋਗਲ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਰੋਸ ਪੱਤਰ ਭੇਜੇ ਗਏ, ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ ਤੇ ਜ਼ਿਲ੍ਹਾ ਜਨਰਲ ਸਕੱਤਰ ਹੰਸਾ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵੱਲੋਂ ਮਿਤੀ 26-02-2025 ਨੂੰ ਸਪੀਕਿੰਗ ਆਰਡਰ ਜਾਰੀ ਕਰਦੇ ਹੋਏ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਸਿੱਖਿਆ ਵਿਭਾਗ ਵੱਲੋਂ ਇਸ ਫੈਸਲੇ ਨੂੰ ਜਨਰਲਾਈਜ਼ ਕਰਨਾ ਅੰਕਿਤ ਕੀਤਾ ਗਿਆ ਸੀ,ਪ੍ਰੰਤੂ ਹਾਲੇ ਤੱਕ 5178ਵਿੱਚਲੇ ਨਾਨ-ਪਟੀਸ਼ਨਰ ਅਧਿਆਪਕਾਂ ਨੂੰ ਪੂਰੀ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਨਹੀਂ ਕੀਤੇ ਗਏ, ਜਦਕਿ ਡੀ. ਟੀ. ਐੱਫ. ਦੀਆਂ ਜੂਨ 2025 ਦਰਮਿਆਨ ਸਿੱਖਿਆ ਸਕੱਤਰ (ਸਕੂਲਾਂ) ਅਤੇ ਕੈਬਨਿਟ ਸਬ-ਕਮੇਟੀ ਨਾਲ ਹੋਈਆਂ ਮੀਟਿੰਗਾਂ ਵਿੱਚ ਇੱਕ ਕਾਡਰ ਤੇ ਇੱਕੋ ਜਿਹਾ ਤਨਖਾਹ ਸਕੇਲ ਲਾਗੂ ਹੋਣ ਦੇ ਤੈਅ ਸੂਦਾ ਨਿਯਮ ਤਹਿਤ ਮਸਲਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਇਸ ਸਬੰਧੀ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ ਅਧਿਆਪਕਾਂ ਚ’ ਰੋਸ ਪਾਇਆ ਜਾ ਰਿਹਾ ਹੈ।
ਅੰਤ ਵਿੱਚ ਆਗੂਆਂ ਨੇ ਮੰਗ ਕੀਤੀ ਕਿ ਸਮੂਹ 5178 ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਬਣਦੇ ਪੂਰੇ ਤਨਖਾਹ ਸਕੇਲ ਅਨੁਸਾਰ ਬਣਦੇ ਬਕਾਏ ਬਿਨਾ ਕਿਸੇ ਪਟੀਸ਼ਨ ਜਾਂ ਨਾਨ-ਪਟੀਸ਼ਨਰ ਦਾ ਵਖਰੇਵਾਂ ਕੀਤਿਆਂ ਤੁਰੰਤ ਜਾਰੀ ਕਰਨ ਲਈ ਜਲਦ ਲੋੜੀਂਦਾ ਸਪੱਸ਼ਟੀਕਰਨ ਪੱਤਰ ਜਾਰੀ ਕੀਤਾ ਜਾਵੇ ਅਤੇ 5178ਭਰਤੀ ਤਹਿਤ ਹੀ ਨਿਯੁਕਤ ਆਰਟ ਐਂਡ ਕਰਾਫ਼ਟ ਅਧਿਆਪਕਾਂ ਦੀ ਪਰਖ ਕਾਲ ਦੌਰਾਨ ਤਨਖਾਹ ਫਿਕਸ਼ੇਸ਼ਨ ਨੂੰ ਭਰਤੀ ਦੇ ਨਿਯਮਾਂ ਅਨੁਸਾਰ 4400 ਤਨਖਾਹ ਗ੍ਰੇਡ ਅਨੁਸਾਰ ਹੀ ਫਿਕਸ ਕਰਨ ਦੇ ਨਿਰਦੇਸ਼ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਜਾਣ। ਉਹਨਾਂ ਕਿਹਾ ਕਿ ਜੇਕਰ ਉਕਤ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ ਜਥੇਬੰਦੀ ਸੂਬਾਈ ਫੈਸਲਾ ਕਰਕੇ ਤਿੱਖਾ ਸੰਘਰਸ਼ ਕਰੇਗੀ, ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੌਕੇ ਉਪਰੋਕਤ ਤੋਂ ਇਲਾਵਾ
ਇਸ ਮੌਕੇ ਸਰਵ ਸ੍ਰੀ ਪਰਮਿੰਦਰ ਮਾਨਸਾ,ਜਸਵੀਰ ਭੰਮਾ,ਗੁਰਦਾਸ ਗੁਰਨੇ,ਦਿਲਬਾਗ ਰੱਲੀ,ਇਕਬਾਲ ਬਰੇਟਾ,ਪ੍ਰੇਮ ਦੋਦੜਾ,ਗੁਰਪ੍ਰੀਤ ਬੀਰੋਕੇ,ਕਾਲਾ ਸਹਾਰਨਾ,ਗੁਰਜੀਤ ਗੁਰਨੇ, ਮਨਮੋਹਣ ਸਿੰਘ, ਬਲਜਿੰਦਰ ਸ਼ਰਮਾ, ਮਨਮਿੰਦਰ ਕੌਰ, ਬੇਅੰਤ ਕੌਰ, ਗੁਰਪ੍ਰੀਤ ਕੌਰ, ਗੁਰਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ। ਇਸ ਉਪਰੰਤ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵੀ ਹੋਈ ਜਿਸ ਵਿੱਚ 26 ਜੁਲਾਈ ਦੀ ਸੰਗਰੂਰ ਵਿਖੇ ਮਜ਼ਦੂਰ-ਮੁਲਾਜ਼ਮ-ਕਿਸਾਨਾ ਉੱਤੇ ਸਰਕਾਰੀ ਜਬਰ ਵਿਰੁੱਧ ਰੈਲੀ ਦੀਆਂ ਤਿਆਰੀਆਂ ਸੰਬਧੀ ਵੀ ਚਰਚਾ ਕੀਤੀ ਗਈ।ਦੱਸਣਯੋਗ ਹੈ ਕਿ ਪਿਛਲੇ ਸਮੇਂ ਚ ਜਿੱਥੇ ਭੂ ਮਾਫ਼ੀਆ ਨੇ ਕਿਸਾਨ ਆਗੂ ਮਾਸਟਰ ਨਿਰਭੈ ਸਿੰਘ ਦੀਆਂ ਲੱਤਾਂ ਤੋੜ ਦਿੱਤੀਆਂ ਸਨ ਤੇ ਪੁਲਿਸ ਬਣਦੀ ਕਾਰਵਾਈ ਨਹੀਂ ਕੀਤੀ ਤੇ ਜ਼ਿੰਮੇਵਾਰ ਨੂੰ ਗ੍ਰਿਫਤਾਰ ਨਹੀਂ ਕੀਤਾ ਓਥੇ ਹੀ ਪਿਛਲੇ ਸਮੇਂ ਚ ਬੇਗਰਪੁਰਾ ਵਸਾਉਣ ਆਲੇ ਮਜ਼ਦੂਰ ਆਗੂਆਂ ਤੇ ਵੀ ਬੜੀ ਬੇਰਹਿਮੀ ਨਾਲ ਥਸ਼ੱਦਦ ਕੀਤਾ ਗਿਆ।ਸੋ ਇਸ ਸਬੰਧੀ ਟੀਮਾਂ ਬਣਾ ਫੀਲਡ ਚ ਜਾਇਆ ਜਾਵੇਗਾ ਤੇ ਮਾਨਸਾ ਜ਼ਿਲ੍ਹੇ ਵਲੋਂ ਉਕਤ ਰੈਲੀ ਚ ਭਰਮੀ ਸਮੂਲੀਅਤ ਕੀਤੀ ਜਾਏਗੀ।-ਹਰਪ੍ਰੀਤ ਖੜਕਸਿੰਘਵਾਲਾ-ਜ਼ਿਲ੍ਹਾ ਪ੍ਰੈੱਸ ਸਕੱਤਰ ਡੀਟੀਐੱਫ਼ ਮਾਨਸਾ।
5178 ਅਧਿਆਪਕਾਂ(ਨਾਨ-ਪਟੀਸ਼ਨਰਾਂ) ਨੂੰ ਪਰਖ ਸਮੇਂ ਦੇ ਪੂਰੀ ਤਨਖਾਹ ਅਨੁਸਾਰ ਬਕਾਏ ਤੁਰੰਤ ਜਾਰੀ ਕਰੇ ਸਰਕਾਰ- ਡੀ.ਟੀ.ਐੱਫ.

Leave a comment