ਚੰਗੀਆਂ ਸੇਵਾਵਾਂ ਦੇ ਨਾਲ ਵਾਤਾਵਰਣ ਪ੍ਰਤੀ ਵੀ ਬੈਂਕ ਗੰਭੀਰ -ਗੁਰਲੀਨ ਕੌਰ
ਮਾਨਸਾ 2 ਅਗਸਤ (ਨਾਨਕ ਸਿੰਘ ਖੁਰਮੀ) ਸਟੇਟ ਬੈਂਕ ਆਫ਼ ਇੰਡੀਆ ਵੱਲ੍ਹੋਂ ਚੀਫ਼ ਮੈਨੇਜਰ ਦਲੀਪ ਕੁਮਾਰ ਦੀ ਰਹਿਨੁਮਾਈ ਹੇਠ ਆਪਣੀਆਂ ਸ਼ਾਨਦਾਰ ਬੈਂਕ ਸੇਵਾਵਾਂ ਦੇ ਨਾਲ ਨਾਲ ਵਾਤਾਵਰਣ ਦੀ ਸੰਭਾਲ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ,ਇਸੇ ਲੜੀ ਤਹਿਤ ਸਿਵਲ ਸਰਜਨ ਦਫ਼ਤਰ ਵਿਖੇ ਏ.ਡੀ.ਸੀ. ਗੁਰਲੀਨ ਕੌਰ, ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਉਣ ਦੀ ਰਸਮ ਅਦਾ ਕਰਦਿਆਂ ਬੈਂਕ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।
ਉਨ੍ਹਾਂ ਹੋਰਨਾਂ ਸੰਸਥਾਵਾਂ ਨੂੰ ਵੀ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਸਾਵਣ ਦਾ ਮਹੀਨਾ ਪੌਦੇ ਲਗਾਉਣ ਲਈ ਸਭ ਤੋਂ ਵਧੀਆ ਸਮਾਂ ਹੁੰਦਾ ਹੈ,ਜਿਸ ਕਰਕੇ ਹਰੇਕ ਵਿਅਕਤੀ ਨੂੰ ਇਸ ਰੁੱਤ ਦੌਰਾਨ ਜ਼ਿੰਦਗੀ ਵਿੱਚ ਘੱਟ ਤੋਂ ਘੱਟ ਪੰਜ ਰੁੱਖ ਜ਼ਰੂਰ ਲਗਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ।
ਬੁਲਾਰਿਆਂ ਨੇ ਕਿਹਾ ਕਿ ਦੂਸ਼ਿਤ ਵਾਤਾਵਰਣ ਕੈਂਸਰ ਵਰਗੀਆਂ ਬੀਮਾਰੀਆਂ ਦਾ ਵੱਡਾ ਕਾਰਨ ਹੈ।
ਰਿਲੇਸ਼ਨਸ਼ਿਪ ਮੈਨੇਜਰ ਰਾਕੇਸ਼ ਕੁਮਾਰ ਗਰਗ,ਡਿਪਟੀ ਮੈਡੀਕਲ ਕਮਿਸ਼ਨਰ ਡਾ. ਮੰਯਕ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਮਲਪ੍ਰੀਤ ਬਰਾੜ, ਡਾ.ਰਵਿੰਦਰ ਸਿੰਗਲਾ, ਡਾ. ਅਵਤਾਰ ਸਿੰਘ,ਮਾਸ ਮੀਡੀਆ ਅਫ਼ਸਰ ਵਿਜੇ ਕੁਮਾਰ, ਸੰਦੀਪ ਕੁਮਾਰ, ਬਲਜੀਤ ਸਿੰਘ ਨੇ ਇਸ ਮੌਕੇ ਸੰਬੋਧਨ ਕੀਤਾ।