ਭੀਖੀ, 5 ਅਗਸਤ
ਸਥਾਨਕ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਲਜ ਭੀਖੀ ਵਿਖੇ ਨਵੇਂ ਵਿੱਦਿਅਕ ਸੈਸ਼ਨ 2025-26 ਦੀ ਸ਼ੁਰੂਆਤ ਮੌਕੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਵਾਸਤੇ ਹਰ ਸਾਲ ਦੀ ਤਰ੍ਹਾਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਐੱਮ ਕੇ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ। ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਬਾਅਦ ਪਿਛਲੇ ਦਿਨੀਂ ਸਰਹੰਦ ਨਹਿਰ ਬਠਿੰਡਾ ਵਿਖੇ 11 ਮੈਂਬਰਾਂ ਦੀ ਜਾਨ ਬਚਾਉਣ ਵਾਲੇ ਨੈਸ਼ਨਲ ਕਾਲਜ ਭੀਖੀ ਦਾ ਬੀ ਏ ਭਾਗ ਤੀਜਾ ਦੇ ਵਿਦਿਆਰਥੀ ਜਸਕਰਨ ਸਿੰਘ ਨੂੰ ਕਾਲਜ ਮੈਨੇਜਮੈਂਟ ਵਲੋਂ ਸਿਰੋਪੇ ਅਤੇ ਨਗਦ ਰਾਸ਼ੀ ਇਨਾਮ ਵਜੋਂ ਦੇ ਕੇ ਸਨਮਾਨਤ ਕੀਤਾ ਗਿਆ ਅਤੇ ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਜੀ ਵੱਲੋਂ ਇਸ ਵਿਦਿਆਰਥੀ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮ ਦੀ ਸ਼ਲਾਘਾ ਕੀਤੀ ਗਈ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਲੋਕ ਭਲਾਈ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ, ਪ੍ਰੋ ਗੁਰਤੇਜ ਸਿੰਘ ਤੇਜੀ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ‘ ਚ ਵਿਦਿਆਰਥੀ ਹਾਜ਼ਰ ਸਨ।