ਰੱਲਾ, 12 ਅਗਸਤ — ਮਾਈ ਭਾਗੋ ਸੰਸਥਾ ਰੱਲਾ ਵੱਲੋਂ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਪ੍ਰਿੰਸੀਪਲ ਡਾ.ਪਰਮਿੰਦਰ ਦੀ ਰਹਿਨੁਮਾਈ ਹੇਠ ਸੰਸਥਾ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹਪੂਰਵਕ ਹਾਜ਼ਰੀ ਨਾਲ ਭਰਵਾਂ ਹੁੰਗਾਰਾ ਦਿੱਤਾ । ਇਸ ਵਿਸ਼ੇਸ਼ ਮੌਕੇ ਮੈਡਮ ਰਾਜਵਿੰਦਰ ਕੌਰ ਸਿਵਲ ਜੱਜ ਸੀਨੀਅਰ ਡਿਵੀਜ਼ਨ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ, ਸ਼੍ਰੀ ਬਲਵੰਤ ਭਾਟੀਆ ਪੈਨਲ ਵਕੀਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਅਤੇ ਸ਼੍ਰੀ ਅਮਿਤ ਵਰਮਾ, ਸੀਨੀਅਰ ਅਸਿਸਟੈਂਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਪ੍ਰੋਗਰਾਮ ਅਫ਼ਸਰ ਅਸਿ.ਪ੍ਰੋਫੈਸਰ ਸ਼ਰਨਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਵਿਦਿਆਰਥੀਆਂ ਦੀ ਸਮਾਜਿਕ ਭੂਮਿਕਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਸ੍ਰ. ਬਲਵੰਤ ਸਿੰਘ ਭਾਟੀਆ ਨੇ ਨੌਜਵਾਨਾਂ ਨੂੰ ਸਮਾਜਿਕ ਸੇਵਾ, ਖੇਡਾਂ, ਵਾਤਾਵਰਣ ਸੁਰੱਖਿਆ ਅਤੇ ਸਮਾਜਿਕ ਇਕਤਾ ਵੱਲ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਸਿਵਲ ਜੱਜ ਮੈਡਮ ਰਾਜਵਿੰਦਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੁਵਕ ਕਿਸੇ ਵੀ ਰਾਸ਼ਟਰ ਦੀ ਸਭ ਤੋਂ ਵੱਡੀ ਪੂੰਜੀ ਹੁੰਦੇ ਹਨ ਅਤੇ ਉਹਨਾਂ ਨੂੰ ਸਿੱਖਿਆ, ਅਨੁਸ਼ਾਸਨ, ਸੱਚਾਈ ਅਤੇ ਚੰਗੇ ਚਰਿੱਤਰ ਨਾਲ ਆਪਣੇ ਜੀਵਨ ਨੂੰ ਸੰਵਾਰਨਾ ਚਾਹੀਦਾ ਹੈ। ਉਨ੍ਹਾਂ ਨੇ ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਤਕਨਾਲੋਜੀ ਨੂੰ ਸਿੱਖਿਆ ਤੇ ਨਵੀਨਤਾ ਦੇ ਉਦੇਸ਼ ਲਈ ਵਰਤਣ ਦੀ ਸਲਾਹ ਦਿੱਤੀ, ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਸਕਾਰਾਤਮਕ ਕਦਮ ਹੀ ਦੇਸ਼ ਦੀ ਤਰੱਕੀ ਦੀ ਨੀਂਹ ਮਜ਼ਬੂਤ ਕਰ ਸਕਦੇ ਹਨ।
ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਸਵਿਤਾ ਕਾਠ ਨੇ ਆਏ ਹੋਏ ਮਹਿਮਾਨਾਂ ਨੂੰ ਧੰਨਵਾਦੀ ਸ਼ਬਦ ਆਖਦਿਆਂ ਕਿਹਾ ਕਿ ਨੌਜਵਾਨਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਨ ਲਈ ਸਿੱਖਿਆ ਸੰਸਥਾਵਾਂ ਦਾ ਵੱਡਾ ਯੋਗਦਾਨ ਹੈ। ਪ੍ਰੋਗਰਾਮ ਦੌਰਾਨ ਸਮੂਹ ਸਟਾਫ ਅਤੇ ਵਿਦਿਆਰਥੀਆਂ ਸੈਮੀਨਾਰ ਨੂੰ ਸਫਲ ਬਣਾਉਣ ਚੰਗੇ ਸ੍ਰੋਤਾ ਵਜੋਂ ਚੰਗੀ ਭੂਮਿਕਾ ਨਿਭਾਈ।ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ ਮਨਜੀਤ ਸਿੰਘ ਖਿਆਲਾ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਪ੍ਰੋਗਰਾਮ ਦੀ ਸਫਲਤਾ ਲਈ ਮੁਬਾਰਕਬਾਦ ਕਿਹਾ।ਇਸ ਮੌਕੇ ਸਮੂਹ ਸ਼ਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।