ਪੰਜਾਬ ਸਰਕਾਰ ਚੋਣਾਂ ਅਤੇ ਪੈਨਲ ਮੀਟਿੰਗ ਵਿੱਚ ਕੀਤਾ ਵਾਅਦਾ ਟ੍ਰੇਨਿੰਗ ਸ਼ੁਰੂ ਕਰਵਾ ਕੇ ਕਰੇ ਪੂਰਾ – ਗੋਇਲ
ਮਾਨਸਾ 16 ਅਗਸਤ (ਨਾਨਕ ਸਿੰਘ ਖੁਰਮੀ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਜ਼ਿਲ੍ਹਾ ਮਾਨਸਾ ਵੱਲੋਂ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾਈ ਫ਼ੈਸਲੇ ਅਨੁਸਾਰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਜਥੇਬੰਦਕ ਕਨਵੈਨਸ਼ਨਾਂ ਕਰਨ ਦੀ ਲੜੀ ਵਜੋਂ 20 ਅਗਸਤ ਦਿਨ ਬੁੱਧਵਾਰ ਨੂੰ ਗਊਸ਼ਾਲਾ ਭਵਨ ਏ ਬਲਾਕ ਮਾਨਸਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਸੱਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਵੇਗੀ ਜਿਸ ਵਿੱਚ ਉਚੇਚੇ ਤੌਰ ਤੇ ਸੂਬਾਈ ਆਗੂਆਂ ਸਮੇਤ ਭਰਾਤਰੀ ਜਥੇਬੰਦੀਆਂ ਦੇ ਆਗੂ ਵੀ ਸੰਬੋਧਨ ਕਰਨਗੇ ਕਨਵੈਨਸ਼ਨ ਦਾ ਮੁੱਖ ਮਕਸਦ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਥੇਬੰਦਕ ਸਿੱਖਿਆ, ਸਮਾਜਿਕ ਬੁਰਾਈਆਂ, ਭਰਾਤਰੀ ਸਾਂਝ , ਮੈਡੀਕਲ ਪ੍ਰੈਕਟੀਸ਼ਨਰਾਂ ਦੇ ਕਿੱਤੇ ਨੂੰ ਕਾਨੂੰਨੀ ਮਾਨਤਾ ਅਤੇ ਭਵਿੱਖੀ ਚਣੌਤੀਆਂ ਦਾ ਸਾਹਮਣਾ ਕਰਨ ਦੀ ਵਿਉਂਤਬੰਦੀ ਅਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਜ਼ਿਲ੍ਹਾ ਕਮੇਟੀ ਅਤੇ ਬਲਾਕ ਆਗੂਆਂ ਵੱਲੋਂ ਕਨਵੈਨਸ਼ਨ ਦੀ ਤਿਆਰੀ ਸੂਬਾ ਆਗੂਆਂ ਦੀ ਦੇਖ ਰੇਖ ਵਿੱਚ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਜ਼ਿਕਰਯੋਗ ਹੈ ਕਿ ਲੰਬੇ ਸਮੇਂ ਤੋਂ ਸਵੈਰੋਜ਼ਗਾਰ ਚਲਾ ਰਹੇ ਅਣਰਜਿਸਟਰਡ ਤਜਰਬੇਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਮਾਨਤਾ ਦੇਣ ਸਬੰਧੀ ਚੋਣਾਂ ਸਮੇਂ ਵਾਅਦੇ ਤਾਂ ਕੀਤੇ ਪਰ ਵਫ਼ਾ ਨਹੀਂ ਹੋਏ । 26 ਨਵੰਬਰ 2024 ਨੂੰ ਮਾਨਯੋਗ ਸਿਹਤ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸੂਬਾ ਕਮੇਟੀ ਨਾਲ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੈਨਲ ਮੀਟਿੰਗ ਹੋਈ ਜਿਸ ਵਿੱਚ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਮਾਨਤਾ ਦੇਣ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਸ਼ਾਰਟ ਟਰਮ ਕੋਰਸ ਕਰਵਾਉਣ ਲਈ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦੀ ਟ੍ਰੇਨਿੰਗ ਸੁਰੂ ਕਰਵਾਉਣ ਦੇ ਆਦੇਸ਼ ਦਿੱਤੇ ਪ੍ਰੰਤੂ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੋਰਸ ਸ਼ੁਰੂ ਨਹੀਂ ਕਰਵਾਇਆ ਗਿਆ ਅਸੀਂ ਮੰਗ ਕਰਦੇ ਹਾਂ ਕਿ ਇਸ ਸਮਾਜਿਕ ਅਤੇ ਅਤਿ ਗੰਭੀਰ ਮਸਲੇ ਨੂੰ ਕਾਨੂੰਨੀ ਨੁਕਤਾ ਨਜ਼ਰ ਤੋਂ ਨਾ ਦੇਖਦੇ ਹੋਏ ਕੋਰਸ ਸ਼ੁਰੂ ਕਰਵਾਉਣ ਦੀ ਖੇਚਲ ਕੀਤੀ ਜਾਵੇ ਤਾਂ ਜ਼ੋ ਡੇੜ ਲੱਖ ਦੇ ਕਰੀਬ ਪ੍ਰੈਕਟੀਸ਼ਨਰ ਮਾਨ ਅਤੇ ਸਨਮਾਨ ਨਾਲ ਲੋੜਵੰਦ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਦੇ ਸਕਣ ਅਤੇ ਇੰਨਾਂ ਤੋਂ ਸਿਹਤ ਸੇਵਾਵਾਂ ਲੈਣ ਵਾਲੇ ਲੋਕ ਵੀ ਸਿਹਤ ਸੇਵਾਵਾਂ ਤੋਂ ਵਾਂਝੇ ਨਾ ਹੋਣ ਇਸ ਸਮੇਂ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ , ਸੂਬਾ ਸਹਾਇਕ ਵਿੱਤ ਸਕੱਤਰ ਵੈਦ ਤਾਰਾ ਚੰਦ ਭਾਵਾ, ਜ਼ਿਲ੍ਹਾ ਪ੍ਰਧਾਨ ਡਾ.ਸੱਤ ਪਾਲ ਰਿਸ਼ੀ ਜ਼ਿਲਾ ਚੇਅਰਮੈਨ ਰਘਵੀਰ ਚੰਦ ਸ਼ਰਮਾ, ਸਕੱਤਰ ਡਾ. ਸਿਮਰਜੀਤ ਸਿੰਘ ਗਾਗੋਵਾਲ, ਕੈਸ਼ੀਅਰ ਡਾ. ਅਮਰੀਕ ਸਿੰਘ ਮਾਖਾ, ਜ਼ਿਲ੍ਹਾ ਸਹਾਇਕ ਸਕੱਤਰ ਡਾ਼.ਹਰਬੰਸ ਸਿੰਘ ਦਿਆਲਪੁਰਾ, ਬਲਾਕ ਮਾਨਸਾ ਦੇ ਪ੍ਰਧਾਨ ਡਾ. ਗੁਰਪ੍ਰੀਤ ਸਿੰਘ ਭੈਣੀ ਬਾਘਾ, ਝੁਨੀਰ ਦੇ ਪ੍ਰਧਾਨ ਡਾ. ਅੰਗਰੇਜ਼ ਸਿੰਘ ਸਾਹਨੇਵਾਲੀ, ਬੁਢਲਾਡਾ ਦੇ ਪ੍ਰਧਾਨ ਡਾ. ਗੁਰਜੀਤ ਸਿੰਘ ਬਰੇ, ਸਰਦੂਲਗੜ੍ਹ ਦੇ ਪ੍ਰਧਾਨ ਡਾ. ਦੀਪਕ ਬਜਾਜ, ਬਰੇਟਾ ਦੇ ਪ੍ਰਧਾਨ ਡਾ. ਪ੍ਰੇਮ ਸਿੰਘ ਕਿਸ਼ਨਗੜ੍ਹ, ਬੋਹਾ ਦੇ ਪ੍ਰਧਾਨ ਡਾ ਸੁਖਪਾਲ ਸਿੰਘ ਹਾਕਮ ਵਾਲਾ, ਜੋਗਾ ਦੇ ਪ੍ਰਧਾਨ ਡਾ. ਗੁਰਵਿੰਦਰ ਸਿੰਘ, ਭੀਖੀ ਦੇ ਪ੍ਰਧਾਨ ਡਾ. ਸਤਵੰਤ ਸਿੰਘ ਮੋਹਰਸਿੰਘਵਾਲਾ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀ ਸਮੂਹ ਸਾਥੀ ਜੋਸ਼ੋ ਖਰੋਸ਼ ਨਾਲ ਕਨਵੈਨਸ਼ਨ ਵਿੱਚ ਸ਼ਮੂਲੀਅਤ ਕਰਨਗੇ ਅਤੇ ਇਸੇਤਰ੍ਹਾਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਜਥੇਬੰਦਕ ਕਨਵੈਨਸ਼ਨਾਂ ਦਾ ਸਿਲਸਲਾ ਜਾਰੀ ਰਹੇਗਾ।