ਮਾਨਸਾ 6 ਸਤੰਬਰ (ਨਾਨਕ ਸਿੰਘ ਖੁਰਮੀ) ਖੇਤਰ ਚ ਹੋ ਰਹੀ ਭਾਰੀ ਬਾਰਿਸ਼ਾਂ ਕਾਰਣ ਜਿੱਥੇ ਹੜਾਂ ਵਰਗੇ ਹਾਲਾਤ ਬਣੇ ਹੋਏ ਹਨ। ਉੱਥੇ ਮਾਨਸਾ ਜਿਲੇ ਦੇ ਪਿੰਡ ਠੂਠਿਆਂ ਵਾਲੀ ਦੇ ਨਿਵਾਸੀ ਕੁਲਦੀਪ ਸਿੰਘ ਪੁੱਤਰ ਸੱਤਪਾਲ ਸਿੰਘ ਦੇ ਪਸ਼ੁਆਂ ਵਾਲੇ ਕਮਰੇ ਦੀ ਛੱਤ ਡਿੱਗ ਗਈ। ਜਿਸ ਨਾਲ ਉਕਤ ਪਰਿਵਾਰ ਦਾ ਕਾਫੀ ਨੁਕਸਾਨ ਹੋ ਗਿਆ। ਇਸ ਮੌਕੇ ਇਕੱਤਰ ਹੋਏ ਪਿੰਡ ਨਿਵਾਸੀਆਂ ਤੇ ਪਿੰਡ ਦੀ ਸਰਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਠੀਕ ਨਹੀਂ ਹੈ, ਉਪਰੋਂ ਪਰਿਵਾਰ ਦੇ ਪਸ਼ੂਆਂ ਵਾਲੇ ਕਮਰੇ ਦੀ ਛੱਤ ਮੀਂਹ ਕਾਰਣ ਡਿੱਗ ਪਈ। ਜਦੋਂ ਕਿ ਪਸ਼ੂਆਂ ਦਾ ਬਚਾ ਹੋ ਗਿਆ। ਪੀੜਿਤ ਪਰਿਵਾਰ ਤੇ ਹੋਰ ਪਿੰਡ ਵਾਸੀਆਂ ਨੇ ਇਸ ਗਰੀਬ ਪਰਿਵਾਰ ਦੀ ਆਰਥਿਕ ਮੱਦਦ ਲਈ ਜਿਲਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ।