15 ਅਕਤੂਬਰ (ਕਰਨ ਭੀਖੀ) ਮਾਨਸਾ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਖੁਸ਼ਵੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਿੰਡ ਖੁਡਾਲ ਕਲਾਂ ਵਿਖੇ ਪੋਸ਼ਣ ਮਾਹ ਮਨਾਇਆ ਗਿਆ।
ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬੁਢਲਾਡਾ ਸ੍ਰੀਮਤੀ ਨਿਰਮਲਾ ਦੇਵੀ ਵੱਲੋਂ ਪੌਸ਼ਟਿਕ ਆਹਾਰ ਬਾਰੇ ਜਾਣਕਾਰੀ ਦਿੱਤੀ ਗਈ। ਮਾਂ ਦੇ ਦੁੱਧ ਦੀ ਮਹੱਤਤਾ ਅਤੇ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।
ਕੁਲਵਿੰਦਰ ਸਿੰਘ ਜਿਲ੍ਹਾ ਕੋਆਰਡੀਨੇਟਰ ਵੱਲੋਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਬਾਰੇ, ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਅਤੇ ਸਮਾਜ ਵਿੱਚ ਧੀਆਂ ਦੇ ਬਣਦੇ ਸਤਿਕਾਰ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਰਕਲ ਸੁਪਰਵਾਇਜ਼ ਮਨਜੀਤ ਕੌਰ, ਨਸੀਬ ਕੌਰ, ਗੁਲਾਬ ਕੌਰ, ਸੁਖਵਿੰਦਰ ਕੌਰ, ਪ੍ਰਿੰਸੀਪਲ ਸਰਕਾਰੀ ਪ੍ਰਾਇਮਰੀ ਸਕੂਲ ਜਗਦੀਪ ਕੌਰ, ਆਂਗਣਵਾੜੀ ਵਰਕਰ ਭੁਪਿੰਦਰ ਕੌਰ, ਅੰਮ੍ਰਿਤਪਾਲ ਕੌਰ, ਗੁਰਜੀਤ ਕੌਰ, ਨਰਸਿੰਗ ਮਾਵਾਂ ਅਤੇ ਪਿੰਡ ਦੀਆਂ ਔਰਤਾਂ, ਬੱਚੇ ਅਤੇ ਆਮ ਲੋਕ ਮੌਜੂਦ ਸਨ।

