ਕਰੀਅਰ ਕਾਊਂਸਲਿੰਗ ਦੇ ਮੱਦੇਨਜ਼ਰ ਕਰਵਾਇਆ ਸੈਮੀਨਾਰ
16 ਅਕਤੂਬਰ (ਗਗਨਦੀਪ ਸਿੰਘ) ਬਠਿੰਡਾ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਟੀ ਜਲੰਧਰ ਦੇ ਸਹਿਯੋਗ ਨਾਲ ਸਕੂਲ ਆਫ ਐਮੀਨੈਂਸ, ਕੋਟਸ਼ਮੀਰ ਅਤੇ ਦਾ ਮਿਲੇਨੀਅਮ ਸਕੂਲ, ਐਚ.ਐਮ.ਈ.ਐਲ., ਰਾਮਾ ਮੰਡੀ ਵਿਖੇ ਕਰੀਅਰ ਕਾਊਂਸਲਿੰਗ ਤਹਿਤ ਸੈਮੀਨਾਰ ਕਰਵਾਇਆ ਗਿਆ। ਇਹ ਜਾਣਕਾਰੀ ਡੀਸੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਕੈਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਕੌਂਸਲਿੰਗ ਦੀ ਵਿਦਿਆਰਥੀਆਂ ਦੇ ਜੀਵਨ ਵਿੱਚ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਕੈਰੀਅਰ ਗੋਲ, ਕੈਰੀਅਰ ਪਲਾਨ ਅਤੇ ਵਧੀਆ ਕੈਰੀਅਰ ਦੀ ਚੋਣ ਸਬੰਧੀ ਜਾਣੂ ਕਰਵਾਇਆ ਗਿਆ।
ਲਵਲੀ ਪ੍ਰੋਫੈਸ਼ਨਲ ਯੂਨੀਵਰਸਟੀ ਜਲੰਧਰ ਤੋਂ ਆਏ ਮੈਡਮ ਸ਼ਾਰਧਾ ਵੱਲੋਂ ਡਿਜੀਟਲ ਡਿਟਾਕਸ ਵਿਸ਼ੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਦੱਸਿਆ ਕਿ ਮੋਬਾਈਲ ਫੋਨ ਦਾ ਉਪਯੋਗ ਸਹੀ ਦਿਸ਼ਾ ਵੱਲ ਕਰਕੇ ਆਪਣੇ ਆਉਣ ਵਾਲੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾ ਸਕਦਾ ਹੈ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਕੈਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਟੀ ਜਲੰਧਰ ਤੋਂ ਆਏ ਮੈਡਮ ਸ਼ਾਰਧਾ ਨੇ ਜੋ ਜਾਣਕਾਰੀ ਦਿੱਤੀ ਹੈ, ਉਸ ਦਾ ਵੱਧ ਤੋਂ ਵੱਧ ਫਾਇਦਾ ਵਿਦਿਆਰਥੀਆਂ ਵੱਲੋਂ ਲਾਹਾ ਲਿਆ ਜਾਵੇ ਤਾਂ ਜੋ ਵਿਦਿਆਰਥੀ ਆਪਣੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕਣ।
ਇਸ ਸੈਮੀਨਾਰ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ।

