17 ਅਕਤੂਬਰ (ਗਗਨਦੀਪ ਸਿੰਘ) ਮਾਨਸਾ/ਬੁਢਲਾਡਾ: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਰਮਜੀਤ ਸਿੰਘ ਭੋਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਬੁਢਲਾਡਾ ਵਿਖੇ 69 ਵੀਆਂ ਸੂਬਾ ਪੱਧਰੀ ਖੇਡਾਂ ਕਬੱਡੀ ਅੰਡਰ 14 ਵਿੱਚ ਦਿਲਚਸਪ ਮੁਕਾਬਲੇ ਹੋ ਰਹੇ ਹਨ। ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪ੍ਰੀ ਕੁਆਟਰ ਮੁਕਾਬਲਿਆਂ ਵਿੱਚ ਸ੍ਰੀ ਅਮ੍ਰਿਤਸਰ ਸਾਹਿਬ ਨੇ ਮੋਗਾ ਨੂੰ, ਰੋਪੜ ਨੇ ਪਟਿਆਲਾ ਨੂੰ, ਫਾਜ਼ਿਲਕਾ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ, ਲੁਧਿਆਣਾ ਨੇ ਫਿਰੋਜ਼ਪੁਰ ਨੂੰ ਹਰਾਇਆ। ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ, ਫਾਜ਼ਿਲਕਾ ਨੇ ਸੰਗਰੂਰ ਨੂੰ, ਫਰੀਦਕੋਟ ਨੇ ਰੋਪੜ ਨੂੰ ਅਤੇ ਬਠਿੰਡਾ ਨੇ ਲੁਧਿਆਣਾ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੀਤ ਸਿੰਘ, ਲੈਕਚਰਾਰ ਰਾਜ ਖਾਨ, ਲੈਕਚਰਾਰ ਅਵਤਾਰ ਸਿੰਘ, ਲੈਕਚਰਾਰ ਯਾਦਵਿੰਦਰ ਸਿੰਘ, ਲੈਕਚਰਾਰ ਨਾਇਬ ਖ਼ਾਨ, ਲੈਕਚਰਾਰ ਮਹਿੰਦਰ ਕੌਰ, ਪ੍ਰਗਟ ਸਿੰਘ, ਜਗਤਾਰ ਸਿੰਘ, ਮਨਦੀਪ ਕੌਰ, ਲੈਕਚਰਾਰ ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ ਤੱਗੜ,ਗੁਰਦੀਪ ਸਿੰਘ ਸਮਰਾ, ਦਰਸ਼ਨ ਸਿੰਘ,ਸੰਦੀਪ ਸਿੰਘ, ਜਸਵੀਰ ਸਿੰਘ, ਨਿਰਮਲ ਸਿੰਘ, ਜਗਦੀਪ ਸਿੰਘ, ਮਨਦੀਪ ਸ਼ਰਮਾ ਸਟੇਟ ਕਮੇਟੀ ਮੈਂਬਰ, ਸੁਖਵਿੰਦਰ ਕੌਰ, ਗੁਰਵਿੰਦਰ ਸਿੰਘ, ਨਿਰੰਜਨ ਸਿੰਘ, ਸ਼ਸ਼ੀ ਕਾਂਠ, ਹਰਦੀਪ ਸਿੰਘ ਮਾਨ, ਅਵਤਾਰ ਸਿੰਘ, ਜਗਸੀਰ ਸਿੰਘ, ਲਵਪ੍ਰੀਤ ਸਿੰਘ, ਨਿਰਲੇਪ ਕੌਰ, ਕਰਮਜੀਤ ਸਿੰਘ, ਹਰਵਿੰਦਰ ਸਿੰਘ, ਪ੍ਰਦੀਪ ਕੁਮਾਰ ਹਾਜ਼ਰ ਸਨ।