18 ਅਕਤੂਬਰ (ਗਗਨਦੀਪ ਸਿੰਘ) ਬਠਿੰਡਾ: ਸੈਂਟਰਲ ਜੇਲ੍ਹ ਅਤੇ ਔਰਤਾਂ ਵਾਲੀ ਜੇਲ੍ਹ ਬਠਿੰਡਾ ਵਿੱਚ ਸ੍ਰੀ ਕਰੁਨੇਸ਼ ਕੁਮਾਰ, ਜਿਲ੍ਹਾ ਅਤੇ ਸੈ਼ਸਨ ਜੱਜ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾ ਅਨੁਸਾਰ ਸ੍ਰੀਮਤੀ ਬਲਜਿੰਦਰ ਕੌਰ ਮਾਨ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਕਾਨੂੰਨੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ।
ਇਸ ਮੌਕੇ ਉਹਨਾਂ ਨੇ ਜੇਲ੍ਹ ਦੇ ਸਾਰੇ ਵਾਰਡਾਂ ਦਾ ਦੌਰਾ ਕਰਕੇ ਜਿੱਥੇ ਔਰਤਾਂ ਅਤੇ ਮਰਦ ਕੈਦੀਆਂ ਨਾਲ ਮੁਲਾਕਾਤ ਕੀਤੀ ਉੱਥੇ ਹੀ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਹਨਾਂ ਕੈਦੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।
ਇਸ ਮੌਕੇ ਦੀਵਾਲੀ ਦੇ ਸ਼ੁਭ ਮੌਕੇ ‘ਤੇ, ਜੇਲ੍ਹ ਦੇ ਕੈਦੀਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਨਾਲ ਸਮਾਗਮ ਦਾ ਮਾਹੌਲ ਖੁਸ਼ਗਵਾਰ ਹੋ ਗਿਆ। ਇਸ ਮੌਕੇ ਸਾਰੇ ਕੈਦੀਆਂ ਨੂੰ ਮਿਠਾਈ ਵੰਡ ਕੇ ਦੀਵਾਲੀ ਦੀਆਂ ਵਧਾਈਆਂ ਵੀ ਦਿੱਤੀਆਂ ਗਈਆਂ।
ਇਸ ਸਮਾਗਮ ਵਿੱਚ ਜੇਲ੍ਹ ਸੁਪਰਡੈਟ ਸ੍ਰੀ ਹੇਮੰਤ ਸ਼ਰਮਾਂ ਅਤੇ ਜੇਲ੍ਹ ਸਟਾਫ ਵੀ ਹਾਜ਼ਰ ਸਨ, ਜਿਹਨਾ ਇਸ ਪ੍ਰੋਗਰਾਮ ਦੀ ਸਰਾਹਨਾ ਕੀਤੀ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਕੀਤੇ ਜਾ ਰਹੇ ਮਨੁੱਖਤਾ ਭਰੇ ਯਤਨਾਂ ਦੀ ਪ੍ਰਸੰਸਾ ਕੀਤੀ।

