ਉਸ਼ਾ ਰਾਣੀ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ ਅਤੇ ਕਰਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ
ਲਹਿਰਾਗਾਗਾ, 19 ਅਕਤੂਬਰ (ਬੂਟਾ ਸਿੰਘ ਬੈਂਸ ਭੂਟਾਲ) ਬੀ.ਐੱਡ. ਦੂਜੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿੱਚ ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਵਿੱਚ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਮਿਹਨਤ ਅਤੇ ਲਗਨ ਦਾ ਸਬੂਤ ਦਿੱਤਾ।
ਨਤੀਜੇ ਅਨੁਸਾਰ ਉਸ਼ਾ ਰਾਣੀ ਨੇ 78.6 ਫ਼ੀਸਦੀ ਅੰਕਾਂ ਨਾਲ ਪਹਿਲਾ, ਸਿਮਰਨਜੀਤ ਕੌਰ ਨੇ 78.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਕਰਨਪ੍ਰੀਤ ਕੌਰ ਨੇ 78 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਕਾਲਜ ਦੇ ਚੇਅਰਮੈਨ ਅਨਿਲ ਗਰਗ ਅਤੇ ਪ੍ਰਧਾਨ ਐਡਵੋਕੇਟ ਰਾਹੁਲ ਗਰਗ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਵਿਦਿਆਰਥਣਾਂ ਦੀ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਦਾ ਉਦੇਸ਼ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥਣਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਫ਼ਲਤਾ ਦੀਆਂ ਨਵੀਆਂ ਮੰਜ਼ਿਲਾਂ ਸਰ ਕਰਨਗੀਆਂ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਾਜਪਾਲ ਨੇ ਵੀ ਸਫ਼ਲ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਤੀਜਾ ਵਿਦਿਆਰਥਣਾਂ ਦੀ ਲਗਨ, ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਅਤੇ ਕਾਲਜ ਵਿੱਚ ਮਿਲ ਰਹੇ ਸਿੱਖਿਆਤਮਕ ਮਾਹੌਲ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਅਕਾਦਮਿਕ ਯੋਗਤਾ, ਆਤਮ-ਵਿਸ਼ਵਾਸ ਅਤੇ ਪੇਸ਼ੇਵਰ ਹੁਨਰਾਂ ਨੂੰ ਨਿਖਾਰਨ ਲਈ ਲਗਾਤਾਰ ਯਤਨਸ਼ੀਲ ਹੈ।
ਅੰਤ ਵਿੱਚ ਕਾਲਜ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਫੋਟੋ : – 19 ਅਕਤੂਬਰ ਲਹਿਰਾਗਾਗਾ
ਕੈਪਸ਼ਨ: ਬੀ.ਐੱਡ. ਦੂਜੇ ਸਮੈਸਟਰ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਸ਼ਿਵਮ ਕਾਲਜ ਆਫ਼ ਐਜੂਕੇਸ਼ਨ, ਖੋਖਰ ਕਲਾਂ ਦੀਆਂ ਵਿਦਿਆਰਥਣਾਂ।
