ਸਿੱਖਿਆ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ
ਸਰਕਾਰੀ ਹਾਈ ਸਕੂਲ ਰੱਲਾ ਵਿਖੇ ਭਾਸ਼ਣ ਮੁਕਾਬਲੇ ਕਰਵਾਏ
ਨਾਨਕ ਸਿੰਘ ਖੁਰਮੀ,ਮਾਨਸਾ 5 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਨੀਲਮ ਰਾਣੀ ਦੀ ਅਗਵਾਈ ਹੇਠ ਸਿੱਖਿਆ ਵਿਭਾਗ, ਮਾਨਸਾ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ, ਰੱਲਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੀ ਮਾੜੀ ਆਦਤ, ਮਾੜੇ ਪ੍ਰਭਾਵਾਂ ਅਤੇ ਨਸ਼ਿਆਂ ਤੋਂ ਬਚਣ ਸਬੰਧੀ ਸੰਬੋਧਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ ਸਿੱ) ਸ਼੍ਰੀ ਮਤੀ ਨੀਲਮ ਰਾਣੀ, ਜ਼ਿਲਾ ਸਿੱਖਿਆ ਅਫਸਰ (ਐ ਸਿੱ) ਸ਼੍ਰੀ ਮਤੀ ਮੰਜੂ ਬਾਲਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਵਿਦਿਆਰਥੀਆਂ ਦਾ ਚੰਗਾ ਬੌਧਿਕ ਤੇ ਮਾਨਸਿਕ ਵਿਕਾਸ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੀਆਂ ਕਲਾਤਮਕ ਰਚਨਾਵਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਸਿਹਤਮੰਦ ਜੀਵਨ ਜਿਊਣ ਦਾ ਵਧੀਆ ਸੁਨੇਹਾ ਦੇ ਸਕਦੇ ਹਨ।
ਫੋਟੋ:4
