ਪਰਵਿੰਦਰ ਸਿੰਘ ਝੋਟਾ “ਅਸਲ ਸ਼ਹੀਦ” ਲੱਖਾ ਸਿੰਘ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋ,ਮਿਲੀ ਦੋਂਵੇ ਆਗੂਆਂ ਨੂੰ ਜੇਲ੍ਹ ਚੋਂ ਰਿਹਾਈ।
ਨਾਨਕ ਸਿੰਘ ਖੁਰਮੀ, ਮਾਨਸਾ 5 ਨਵੰਬਰ
ਬੀਤੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਚ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਇੱਕ ਮੈਡੀਕਲ ਸਟੋਰ ਸੰਚਾਲਕ ਵੱਲੋਂ ਭਰੇ ਬਾਜਾਰ ਚ ਸਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਉਪਜੇ ਸ਼ੰਘਰਸ਼ ਚ ‘ਮੋਹਰੀ’ ਭੂਮਿਕਾ ਨਿਭਾਉਣ ਵਾਲੇ ਅਤੇ ਨਾਲ ਹੀ ਭੰਮਾ ਕਲਾਂ ਦੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈਕੇ ਹੋਏ ਵਿਵਾਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਦੋ ਆਗੂਆਂ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋ ਨੂੰ ਅੱਜ ਨਾਭਾ ਜੇਲ ਚੋਂ ਰਿਹਾ ਕਰ ਦਿੱਤਾ ਗਿਆ। ਦੇਰ ਸ਼ਾਮ ਰਿਹਾਈ ਮੌਕੇ ਦੋਨਾਂ ਦੇ ਵੱਡੀ ਗਿਣਤੀ ਵਿਚ ਸਮਰਥਕ ਪੁੱਜੇ ਹੋਏ ਸਨ।
ਜਿਕਰ ਯੋਗ ਹੈ ਕਿ ਬੀਤੇ ਕੱਲ ਹੀ ਝੋਟੇ ਦੇ ਪ੍ਰੀਵਾਰ ਤੇ ਐਕਸ਼ਨ ਕਮੇਟੀ ਦਾ ਪੰਜਾਬ ਸਰਕਾਰ ਨਾਲ ਸਮਝੋਤਾ ਹੋਇਆ ਹੈ, ਜਿਸਦੇ ਤਹਿਤ ਮ੍ਰਿਤਕ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਕਰਵਾਉਣ ਤੋਂ ਪਹਿਲਾਂ ਦੋਨਾਂ ਨੂੰ ਰਿਹਾਅ ਕੀਤਾ ਗਿਆ ਹੈ। ਹੁਣ ਸੰਭਾਵਨਾ ਇਹ ਬਣ ਗਈ ਹੈ,ਕਿ ਸ਼ੁਕਰਵਾਰ ਦੀ ਸਵੇਰ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਵਿਖੇ ਕਰਵਾਇਆ ਜਾ ਸਕਦਾ ਹੈ, ਅਤੇ ਜਾਣਕਾਰੀ ਹੈ ਕਿ ਵੀਰਵਾਰ ਦੀ ਰਾਤ ਨੂੰ ਹੀ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਨੂੰ ਉਥੇ ਸ਼ਿਫ਼ਟ ਕਰ ਦਿੱਤਾ ਜਾਵੇਗਾ।
ਬਾਕਸ-ਸਰਕਾਰ ਨੇ ਮੰਗਾ ਮੰਨਦਿਆਂ ਲਿਆ ਫੈਸਲਾ।
ਸਰਕਾਰ ਨੇ ਮੰਗਾ ਮੰਨਦਿਆਂ ਵੱਡਾ ਫੈਸਲਾ ਲਿਆ ਤੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਦੀ ਹੋਈ ਮੀਟਿੰਗ ਵਿਚ ਸਰਕਾਰ ਵੱਲੋਂ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਤੇ ਉਸਦੀ ਪਤਨੀ ਨੂੰ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਜਿਸਤੇ ਝੋਟੇ ਦੇ ਪਰਿਵਾਰਿਕ ਮੈਂਬਰਾਂ ਹਾਮੀ ਭਰੀ ਸੀ, ਨਾਲ ਹੀ ਮਾਨਸਾ ਦੇ ਖਿਆਲਾ ਕਲਾਂ ਵਿੱਚ ਝੋਟਾ ਦੇ ਨਾਂ ’ਤੇ ਟਰੌਮਾ ਸੈਂਟਰ ਬਣਾਉਣ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਬਾਰੇ ਵੀ ਸਹਿਮਤੀ ਬਣੀ ਹੈ।
ਬਾਕਸ-ਰਿਹਾ ਹੋਣ ਉਪਰੰਤ ਕੀ ਕਿਹਾ ਦੋਵੇਂ ਆਗੂਆਂ ਨੇ
ਰਿਹਾਈ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੇ ਕਿਹਾ ਕਿ ਲਗਾਤਾਰ ਕਈ ਦਿਨ ਜੇਲ੍ਹ ਵਿਚ ਬੰਦ ਰਹਿਣ ਕਾਰਨ ਉਨ੍ਹਾਂ ਨੂੰ ਮੋਰਚੇ, ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਦਰਮਿਆਨ ਹੋਈਆਂ ਘਟਨਾਵਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਿਸਦੇ ਚੱਲਦੇ ਉਹ ਹੁਣ ਸਿੱਧੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾਣਗੇ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਨੂੰ ਅਸਲ ਸ਼ਹੀਦ ਦਸਦਿਆਂ ਕਿਹਾ ਕਿ ਉਸਨੇ ਪੰਜਾਬ ਦੇ ਨੌਜਵਾਨਾਂ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ।
ਫੋਟੋ 1 ਕੈਪਸ਼ਨ- ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ।
Nanak Singh Khurmi 98156-31964
