ਝੋਟਾ ਦੇ ਪਿਤਾ ਨੇ ਕੀਤੀ ਐਸਐਸਪੀ ਮਾਨਸਾ ਵੈਭਵ ਚੌਧਰੀ ਨੂੰ ਤਬਦੀਲ ਕਰਨ ਦੀ ਮੰਗ।
ਨਾਨਕ ਸਿੰਘ ਖੁਰਮੀ,ਮਾਨਸਾ 6 ਨਵੰਬਰ
ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਐਸਐਸਪੀ ਨੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਹੁੰਦੀ, ਤਾਂ ਉਨ੍ਹਾਂ ਦੇ ਪੁੱਤਰ ਦਾ ਕਤਲ ਨਾ ਹੋਇਆ ਹੁੰਦਾ।ਉਹਨਾਂ ਦਾ ਪੁੱਤ ਜਿਉਂਦਾ ਹੁੰਦਾ, ਅੱਜ ਭੀਮ ਸਿੰਘ ਨੇ ਕਿਹਾ ਕਿ ਉਹ ਐਸਐਸਪੀ ਨੂੰ ਹਟਾਏ ਜਾਣ ਤੱਕ ਇੱਕ ਦਾਣਾ ਵੀ ਨਹੀਂ ਖਾਣਗੇ, ਭਾਵੇਂ ਇਸਦਾ ਮਤਲਬ ਉਨ੍ਹਾਂ ਦੀ ਮੌਤ ਹੀ ਕਿਉਂ ਨਾ ਹੋਵੇ।
