ਕੀਰਤਪੁਰ ਸਾਹਿਬ 05 ਅਗਸਤ (ਚਾਨਾ)
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਆਪਣੇ ਵਿਧਾਨ ਸਭਾ ਹਲਕੇ ਵਿੱਚ ਲਗਾਤਾਰ ਸਿਹਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਰਹੇ ਹਨ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਸਿਹਤ ਸੁਵਿਧਾਵਾ ਬਿਨਾ ਦੇਰੀ ਪਹੁੰਚਾਈਆ ਜਾ ਸਕਣ। ਹੜ੍ਹਾਂ ਵਰਗੇ ਹਾਲਾਤ ਨਾਲ ਪ੍ਰਭਾਵਿਤ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਸਿਹਤ ਵਿਭਾਗ ਵੱਲੋਂ ਆਮ ਨਾਗਰਿਕਾਂ ਦੀ ਸਹੂਲਤ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਲੋੜ ਅਨੁਸਾਰ ਸੁਵਿਧਾਵਾਂ ਪ੍ਰਦਾਨ ਕੀਤੀਆ ਜਾ ਸਕਣ।
ਹੜ੍ਹਾਂ ਵਰਗੇ ਹਾਲਾਤ ਨਾਲ ਪ੍ਰਭਾਵਿਤ ਹੋਏ ਪਿੰਡਾਂ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਡਾ.ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਕੀਰਤਪੁਰ ਸਾਹਿਬ ਡਾ.ਦਲਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵਲ੍ਹੋਂ ਲਗਾਤਾਰ ਮੁਫਤ ਮੈਡੀਕਲ ਕੈਂਪ ਲਗਾਏ ਜਾ ਰਹੇ ਨੇ।
ਡਾ.ਜੰਗਜੀਤ ਸਿੰਘ ਮੈਡੀਕਲ ਅਫਸਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਸਿਵਲ ਸਰਜਨ ਰੂਪਨਗਰ ਅਤੇ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੇ ਨਿਰਦੇਸ਼ਾਂ ਤਹਿਤ ਅੱਜ ਕੀਰਤਪੁਰ ਸਾਹਿਬ ਦੇ ਹਾਈ ਰਿਸਕ ਏਰੀਏ ਵਿੱਚ ਮੈਡੀਕਲ ਕੈਂਪ ਲਗਾਏ ਗਏ ਅਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਲਗਾਤਾਰ ਬਾਰਿਸ਼ ਕਾਰਨ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ ਰਹੀ ਜਿਸ ਕਾਰਨ ਕਈ ਪਿੰਡਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਅਜਿਹੀ ਸਥਿਤੀ ਵਿੱਚ ਸਿਹਤ ਵਿਭਾਗ ਕੀਰਤਪੁਰ ਸਾਹਿਬ ਹਮੇਸ਼ਾ ਹੀ ਲੋਕਾਂ ਦੀ ਤੰਦਰੁਸਤੀ ਲਈ ਤਤਪਰ ਰਿਹਾ ਹੈ ਅਤੇ ਵਿਭਾਗ ਵਲ੍ਹੋਂ ਨਿਰੰਤਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਕੈਂਪਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਮੁਫਤ ਦਵਾਈਆਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ।
ਡਾ.ਜੰਗਜੀਤ ਸਿੰਘ ਨੇ ਦੱਸਿਆ ਕਿ ਭਗਵਾਲ਼ਾ, ਲੋਹੰਡ ਖੱਡ ਕੀਰਤਪੁਰ ਸਾਹਿਬ, ਕਲਿਆਣਪੁਰ, ਦਾਣਾ ਮੰਡੀ ਕੀਰਤਪੁਰ ਸਾਹਿਬ, ਬੰਗਾਲਾ ਬਸਤੀ ਕੀਰਤਪੁਰ ਸਾਹਿਬ, ਘਰਾਠ ਬਸਤੀ ਕੀਰਤਪੁਰ ਸਾਹਿਬ, ਸ਼ਾਹਪੁਰ ਬੇਲਾ, ਗੱਜਪੁਰ, ਚੰਦਪੁਰ, ਹਰੀਵਾਲ਼, ਹੇਠਲਾ ਦੋਲੋਵਾਲ਼, ਬੁਰਜ,ਲੋਦੀਪੁਰ, ਅਗੰਮਪੁਰ, ਖਮੇੜ੍ਹਾ, ਦਸਗਰਾਈਂ, ਮੇਘਪੁਰ, ਮਣਕਪੁਰ ਮਾਈਗ੍ਰੇਟਰੀ, ਮਣਕਪੁਰ ਘਰਾਠ, ਬੇਲਾ ਧਿਆਨੀ, ਭਨਾਮ, ਪਲ਼ਾਸੀ ਘਰਾਠ, ਮਜਾਰੀ, ਭੱਲੜੀ, ਨਾਨਗਰਾਂ, ਭਲਾਣ, ਬੇਲਾ ਹਰਸਾ ਆਦਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾ
ਤਾਰ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋੜਵੰਦਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਪਿੰਡਾਂ ਵਿੱਚ 2-2 ਵਾਰ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਏਰੀਏ ਦੇ ਮਲਟੀਪਰਪਜ਼ ਹੈਲਥ ਵਰਕਰਾਂ ਵਲ੍ਹੋਂ ਲੋਕਾਂ ਨਾਲ਼ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ ਤਾਂ ਜੋ ਕਿਸੀ ਵੀ ਵਿਅਕਤੀ ਨੂੰ ਸਿਹਤ ਪ੍ਰਤੀ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਅੱਜ ਸਿਹਤ ਵਿਭਾਗ ਦੀ ਟੀਮ ਦੀ ਅਗਵਾਈ ਬਲਾਕ ਮੈਡੀਕਲ ਅਫਸਰ ਡਾ.ਜੰਗਜੀਤ ਸਿੰਘ ਵਲ੍ਹੋਂ ਕੀਤੀ ਗਈ ਅਤੇ ਉਹਨਾਂ ਦੇ ਨਾਲ਼ ਡਾ.ਅੰਬਿਕਾ, ਆਯੂਰਵੈਦਿਕ ਮੈਡੀਕਲ ਅਫਸਰ, ਕੁਲਵਿੰਦਰ ਸਿੰਘ ਅਤੇ ਜਸਵੰਤ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਸੁਨੀਤਾ ਸਟਾਫ ਨਰਸ, ਅਤੇ ਹਰਜੀਤ ਕੌਰ ਏ. ਐਨ. ਐਮ ਹਾਜ਼ਰ ਸਨ।