ਕੱਚੇ ਅਧਿਆਪਕਾਂ ਨੂੰ ਰਾਹਤ ਦੇਣ ਵਾਲੇ ਪੰਜਾਬ ਸਰਕਾਰ ਦੇ ਫੈਸਲੇ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦਾ ਕੀਤਾ ਧੰਨਵਾਦ
ਸ੍ਰੀ ਅਨੰਦਪੁਰ ਸਾਹਿਬ 06 ਅਗਸਤ ()
ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹਰ ਐਤਵਾਰ ਉਲੀਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਮ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਤੇ ਸਮੱਸਿਆਵਾ ਦਾ ਢੁਕਵਾ ਹੱਲ ਕੀਤਾ ਜਾ ਰਿਹਾ ਹੈ। ਨਿਰੰਤਰ ਜਾਰੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਗੰਭੀਰਪੁਰ ਵਿੱਚ ਇਲਾਕੇ ਦੇ ਲੋਕਾਂ ਦੇ ਭਰਵਾ ਤੇ ਪ੍ਰਭਾਵਸ਼ਾਲੀ ਇਕੱਠ ਵਿੱਚ ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਸਰਕਾਰ ਦੇ ਲੋਕਪੱਖੀ ਫੈਸਲਿਆਂ ਦੀ ਵੀ ਚਰਚਾ ਕੀਤੀ ਜਾਂਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਹਿੱਤ ਵਿਚ ਲਏ ਜਾ ਰਹੇ ਫੈਸਲਿਆਂ ਲਈ ਇਲਾਕਾ ਵਾਸੀਆਂ ਵੱਲੋਂ ਉਨ੍ਹਾਂ ਦਾ ਵਿਸ਼ੇਸ ਧੰਨਵਾਦ ਕੀਤਾ ਜਾ ਰਿਹਾ ਹੈ।
ਅੱਜ ਗੰਭੀਰਪੁਰ ਵਿੱਚ ਹਰ ਐਤਵਾਰ ਦੀ ਤਰਾਂ ਸਵੇਰ ਤੋਂ ਹੀ ਇਲਾਕੇ ਦੇ ਲੋਕਾਂ ਦਾ ਭਰਵਾ ਤੇ ਪ੍ਰਭਾਵਸ਼ਾਲੀ ਇਕੱਠ ਹੋਇਆ ਅਤੇ ਆਮ ਲੋਕਾਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਸੀ, ਜਿਸ ਉਪਰੰਤ ਸ.ਬੈਂਸ ਸਬੰਧਿਤ ਵਿਭਾਗਾ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਦੇ ਢੁਕਵੇ ਹੱਲ ਕਰਨ ਲਈ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਲੋਕਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਅਤੇ ਲੋਕਪੱਖੀ ਕੰਮਾਂ ਤੋ ਪ੍ਰਭਾਵਿਤ ਲੋਕ ਕੈਬਨਿਟ ਮੰਤਰੀ ਦਾ ਵਿਸ਼ੇਸ ਧੰਨਵਾਦ ਕਰਨ ਦੇ ਨਾਲ ਨਾਲ ਕੱਚੇ ਅਧਿਆਪਕਾਂ ਨੂੰ ਰਾਹਤ ਦੇਣ ਦੇ ਫੈਸਲੇ ਦੀ ਸ਼ਲਾਘਾ ਅਤੇ ਸਿੱਖਿਆ ਮੰਤਰੀ ਦਾ ਧੰਨਵਾਦ ਕਰਨ ਲਈ ਅਧਿਆਪਕਾਂ ਦਾ ਇੱਕ ਵਫਦ ਵੀ ਅੱਜ ਗੰਭੀਰਪੁਰ ਪਹੁੰਚਿਆਂ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਨਿਰੰਤਰ ਲੋਕ ਭਲਾਈ ਲਈ ਵੱਡੇ ਫੈਸਲੇ ਲੈ ਰਹੀ ਹੈ। ਸਾਡੀ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਜਿਕਰਯੋਗ ਕੰਮ ਕੀਤੇ ਹਨ। ਹਰ ਵਰਗ ਨੂੰ ਬਿਜਲੀ ਬਿੱਲਾਂ ਵਿੱਚ ਰਿਆਇਤ ਦੀ ਸਹੂਲਤ ਦਿੱਤੀ ਹੈ, ਲੋਕਾਂ ਦੇ ਬਿਜਲੀ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੱਚੇ ਮੁਲਾਜਮਾ ਨੂੰ ਪੱਕੇ ਕੀਤਾ ਜਾ ਰਿਹਾ ਹੈ, ਨਵੀਆਂ ਭਰਤੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਲਈ ਪੂਰੀ ਤਰਾਂ ਬਚਨਬੱਧ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨਾ ਭੇਦਭਾਵ ਹਰ ਖੇਤਰ ਵਿਚ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾ, ਵਪਾਰੀਆਂ, ਮੁਲਾਜਮਾਂ ਆਦਿ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਹੋਰ ਵਿਕਾਸ ਦੇ ਕੰਮ ਇਸ ਇਲਾਕੇ ਵਿੱਚ ਕੀਤੇ ਜਾਣਗੇ, ਮੁੱਖ ਮੰਤਰੀ ਆਪਣੇ ਦੌਰਿਆਂ ਦੌਰਾਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਆਪਣੀ ਬਚਨਬੱਧਤਾ ਦੁਹਰਾ ਚੁੱਕੇ ਹਨ। ਆਮ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜਸ਼ੈਲੀ ਤੋਂ ਪੂਰੀ ਤਰਾਂ ਸੰਤੁਸ਼ਟ ਹਨ ਅਤੇ ਸਾਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਮੁਸ਼ਕਿਲਾ ਹੱਲ ਕਰਨ ਲਈ ਨਿਰਦੇਸ਼ ਦਿੱਤੇ।
ਇਸ ਮੌਕੇ ਹਰਮਿੰਦਰ ਸਿੰਘ ਢਾਹੇ ਚੇਅਰਮੈਨ ਜਿਲ੍ਹਾਂ ਯੋਜਨਾਂ ਕਮੇਟੀ, ਰਾਮ ਕੁਮਾਰ ਮੁਕਾਰੀ ਚੇਅਰਮੈਨ ਇੰਮਪਰੂਵਮੈਟ ਟਰੱਸਟ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਰੋਹਿਤ ਕਾਲੀਆ ਟਰੱਕ ਯੂਨੀਅਨ ਪ੍ਰਧਾਨ, ਜਸਪਾਲ ਸਿੰਘ ਢਾਹੇ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਦਲਜੀਤ ਸਿੰਘ ਕਾਕਾ ਨਾਨਗਰਾ, ਰਾਕੇਸ਼ ਕੁਮਾਰ ਚੇਅਰਮੈਨ, ਜੱਗਾ ਬਹਿਲੂ, ਪੱਮੂ ਢਿੱਲੋਂ, ਜਸਵਿੰਦਰ ਬਾਂਠ, ਸਤੀਸ਼ ਚੋਪੜਾ ਬਲਾਕ ਪ੍ਰਧਾਨ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਪ੍ਰਵੀਨ ਅੰਸਾਰੀ, ਅੰਕੁਸ਼ ਪਾਠਕ, ਨਿਤਿਨ ਬਾਸੋਵਾਲ, ਜਸ਼ਨ ਹਾਜ਼ਰ ਸਨ।
ਲੋਕਾਂ ਦੀਆਂ ਮੁਸ਼ਕਿਲਾ ਦੇ ਨਿਪਟਾਰੇ ਲਈ ਹਰਜੋਤ ਬੈਂਸ ਕੈਬਨਿਟ ਮੰਤਰੀ ਵੱਲੋਂ ਲੋਕ ਮਿਲਣੀ ਨਿਰੰਤਰ ਜਾਰੀ ਹਰ ਐਤਵਾਰ ਲੋਕਾਂ ਨਾਲ ਰੂਬਰੂ ਹੋ ਰਹੇ ਹਨ ਹਰਜੋਤ ਬੈਂਸ
Leave a comment