ਮਾਨਸਾ, 07 ਅਗਸਤ:
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਮਾਨਸਾ ਪ੍ਰੀਤੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਅਤੇ ਲੰਗਰ ਹਾਲ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ।
ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿਚ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਇਸ ਮੌਕੇ ਜੇਲ੍ਹ ਸੁਪਰਡੰਟ ਅਰਵਿੰਦਰਪਾਲ ਸਿੰਘ ਭੱਟੀ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ
Leave a comment