ਮਾਨਸਾ 10, ਅਗਸਤ:
ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਾ .ਹਰਦੀਪ ਸ਼ਰਮਾ ਐਸ ਐਮ ਓ ਸਿਵਲ ਹਸਪਤਾਲ ਮਾਨਸਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ (ਐਮ ਸ਼ੀ ਐਚ ) ਮਾਨਸਾ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ।
ਕੈਂਪ ਵਿੱਚ ਡਾ. ਹਿਤਿਕਾ (ਐਮ ਡੀ ਗਾਇਨੀ) ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਟੈਸਟ ਵੀ ਮੌਕੇ ’ਤੇ ਕੀਤੇ ਗਏ। ਉਨ੍ਹਾਂ ਗਰਭਵਤੀ ਔਰਤਾਂ ਨੂੰ ਚੰਗਾ ਪੌਸ਼ਟਿਕ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਗੁੜ੍ਹ, ਚਣੇ, ਦੁੱਧ, ਦਹੀਂ, ਜੂਸ ਆਦਿ ਘਰੇਲੂ ਚੀਜਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ। ਸਮੇਂ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਨਾਲ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਕਿਸੇ ਵੀ ਸਮੱਸਿਆ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।
ਇਸ ਮੌਕੇ ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਅਤੇ ਦਰਸਨ ਸਿੰਘ ਨੇ ਵੀ ਗਰਭਵਤੀ ਮਾਵਾ ਨੂੰ ਵਿਸ਼ੇਸ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਦੇ ਤਹਿਤ ਟੀਕਾਕਰਨ ਦਾ ਪਹਿਲਾ ਗੇੜ 7 ਅਗਸਤ ਤੋਂ 12 ਅਗਸਤ ਤੱਕ ਮਨਾਇਆ ਜਾ ਰਿਹਾ ਹੈ, ਇਸ ਮਹਿੰਮ ਤਹਿਤ ਜੋ ਬੱਚੇ ਕਿਸੇ ਕਾਰਨ ਕਰਕੇ ਟੀਕਾਕਰਨ ਨਹੀਂ ਕਰਵਾ ਸਕੇ, ਉਨਾਂ ਬੱਚਿਆ ਨੂੰ ਵੀ ਕਵਰ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ ਮਾਨਸਾ ਵਿਖੇ ਜੱਚਾ ਬੱਚਾ ਜਾਂਚ ਕੈਂਪ ਲਾਇਆ
Leave a comment