ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਜੋ ਕਿ ਭੀਖੀ ਮਾਨਸਾ ਕੌਮੀ ਮਾਰਗ ਤੇ ਸਥਿਤ ਹੈ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜੂਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਗੁਡ ਟੱਚ, *ਬੈਡ ਟੱਚ ਅਤੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਪਰਸਨੈਲਿਟੀ ਡਿਵੈਲਪਮੈਂਟ ਵਿਸ਼ੇ ‘ ਤੇ ਲੈਕਚਰ ਦਿੱਤਾ ਗਿਆ। ਜੂਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅਸੀਂ ਚੰਗੇ ਬੁਰੇ ਛੋਹ ਨੂੰ ਕਿਵੇਂ ਪਹਿਚਾਣ ਸਕਦੇ ਹਾਂ। ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅਸੀਂ ਕਿਵੇਂ ਆਪਣੀ ਸਖਸ਼ੀਅਤ ਦਾ ਵਿਕਾਸ ਕਰ ਸਕਦੇ ਹਾਂ, ਅਸੀਂ ਆਪਣੇ ਉਦੇਸ਼ ਨੂੰ ਕਿਵੇਂ ਪ੍ਰਾਪਤ ਕਰ ਸਕਦੇ ਹਾਂ, ਆਪਣੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੀ ਕੁਝ ਕਰਨਾ ਚਾਹੀਦਾ ਹੈ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਜੀ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਵਿਅਕਤੀਗਤ ਵਿਕਾਸ ਅਹਿਮ ਭੂਮਿਕਾ ਨਿਭਾਉਂਦਾ ਹੈ ਇਸ ਲਈ ਅਸੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਦੇ ਹਾਂ। ਸਕੂਲ ਵੱਲੋਂ ਸਮੇਂ ਸਮੇਂ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣ।