22 ਅਗਸਤ
ਉਤਰੀ ਭਾਰਤ ਦੀਆਂ 16 ਕਿਸਾਨ ਜਥੇਬੰਦੀਆ ਵੱਲੋ ਕਿਸਾਨ ਮਸਲਿਆਂ ਨੂੰ ਲੈ ਕੇ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ, ਹੜ੍ਹ ਪੀੜਤਾ ਦੇ ਮਸਲੇ, ਨਰੇਗਾਂ ਮਜਦੂਰਾਂ ਆਦਿ ਮੰਗਾਂ ਲਈ 22 ਅਗਸਤ ਨੂੰ ਚੰਡੀਗੜ ਵਿੱਚ ਪੱਕਾ ਧਰਨਾ ਲਾਉਣ ਦਾ ਫੈਸਲਾ ਕੀਤਾ ਗਿਆ ਸੀ, ਅੱਜ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਮੈਂਬਰ ਪੀਏਸੀ ਕੌਮੀ ਜਨਰਲ ਸਕੱਤਰ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇਂ ਦੱਸਿਆ ਕਿ ਕਿਸਾਨ ਯੂਨੀਅਨਾ ਵੱਲੋ ਚੰਡੀਗੜ ਮੋਰਚੇ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਉਥੇ ਹੀ ਇਸ ਮੋਰਚੇ ਨੂੰ ਫੇਲ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ ਹੈ । ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨ ਯੂਨੀਅਨ ਦੇ ਆਗੂਆ ਨੂੰ ਫੜਕੇ ਥਾਣਿਆਂ ਵਿੱਚ ਬੰਦ ਕੀਤਾ ਗਿਆ ਹੈ। ਅੱਜ ਵੀ ਪੁਲਿਸ ਵੱਲੋ ਜਥੇਬੰਦੀ ਦੇ ਆਗੂਆ ਦੀ ਫੜੋ ਫੜਾਈ ਜਾਰੀ ਹੈ । ਪੁਲਿਸ ਪ੍ਰਸਾਸ਼ਨ ਵੱਲੋ ਕੀਤੀ ਇਸ ਕਾਰਵਾਈ ਦੀ ਕਿਸਾਨ ਯੂਨੀਅਨ ਅੰਮ੍ਰਿਤਸਰ ਅਤੇ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਵੱਲੋ ਨਿਖੇਧੀ ਕਰਦਿਆਂ ਕਿਸਾਨਾ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਲਾਮ ਬੰਦ ਹੋ ਕੇ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਡਟਣ ਦਾ ਸੱਦਾ ਦਿੱਤਾ । ਇਸ ਤੋ ਇਲਾਵਾ ਕੱਲ੍ਹ ਲੋਂਗੋਵਾਲ ਵਿਖੇ ਇਕ ਗਰੀਬ ਕਿਸਾਨ ਪ੍ਰੀਤਮ ਸਿੰਘ ਦੀ ਪੁਲਿਸ ਲਾਠੀਚਾਰਜ ਨਾਲ ਹੋਈ ਮੌਤ ਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਵੱਲੋ ਦੁੱਖ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ ਅਤੇ ਇਸ ਮੌਤ ਲਈ ਜੁੰਮੇਵਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਕਰਵਾਈ ਕਰਨ ਦੀ ਮੰਗ ਕੀਤੀ।ਇਸ ਮੌਕੇ ਉਹਨਾਂ ਨਾਲ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਾਹਨੇਵਾਲੀ ਯੂਥ ਦਲ ਦੇ ਜ਼ਿਲ੍ਹਾ ਪ੍ਰਧਾਨ ਜੈ ਸਿੰਘ ਭਾਦੜਾਂ ਯੂਥ ਦਲ ਪੰਜਾਬ ਦੇ ਵਰਕਿੰਗ ਕਮੇਟੀ ਮੈਂਬਰ ਕਰਨਪ੍ਰੀਤ ਸਿੰਘ ਜੋਗਾ ਅਤੇ ਸਾਬਕਾ ਸੈਨਿਕ ਵਿੰਗ ਮਾਲਵਾ ਜੋਨ ਦੇ ਇੰਚਾਰਜ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਆਦਿ ਹਾਜ਼ਰ ਸਨ