ਜੋਗਾ
ਮਾਈ ਭਾਗੋ ਸਕੂਲ, ਡਿਗਰੀ ਅਤੇ ਐਜੂਕੇਸ਼ਨ ਕਾਲਜ, ਰੱਲਾ ਦੀਆਂ ਕੌਮੀ ਸੇਵਾ ਯੋਜਨਾ ਇਕਾਈਆਂ ਵੱਲੋਂ ਇੱਕ ਰੋਜ਼ਾ ਕੈਂਪ ਮੌਕੇ ‘ਵਾਤਾਵਰਨ ਦੀ ਸੰਭਾਲ ਵਿਚ ਨੌਜਵਾਨੀ ਦੀ ਭੂਮਿਕਾ ‘ਮੇਰੀ ਮਾਟੀ, ਮੇਰਾ ਦੇਸ’ ਦੇ ਪ੍ਰਸੰਗ ਵਿਚ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿਸ਼ੇਸ਼ ਮੌਕੇ ਮੁੱਖ ਮਹਿਮਾਨ ਵਜੋਂ ਡਾ. ਨਾਨਕ ਸਿੰਘ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਮਾਨਸਾ ਨੇ ਸ਼ਿਰਕਤ ਕੀਤੀ।ਇਸ ਮੌਕੇ ਪ੍ਰੋਗਰਾਮ ਅਫ਼ਸਰ ਸਹਾਇਕ ਪ੍ਰੋਫੈਸਰ ਗੁਰਵਿੰਦਰ ਸਿੰਘ ਨੇ ਸਾਰੇ ਮਹਿਮਾਨਾਂ ਨੂੰ ਰਸਮੀ ਰੂਪ ਵਿਚ ਜੀ ਆਇਆ ਆਖਿਆ।ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵੱਡੇ ਪੱਧਰ ਤੇ ਹੱਭਲਾ ਮਾਰਨ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਸਾਫ਼- ਸੁਥਰਾ ਰੱਖਣ ਦੇ ਯਤਨਾਂ ਵਿਚ ਸਭ ਨੂੰ ਸਹਿਯੋਗ ਦੇਣ ਦੀ ਜ਼ਰੂਰਤ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਸੰਬੋਧਨ ਹੁੰਦੇ ਹੋਏ ਸਾਰਿਆਂ ਨੂੰ ਜੀ ਆਇਆ ਆਖਿਆ ਅਤੇ ਅਜਿਹੇ ਕਾਰਜਾਂ ਲਈ ਯਤਨ ਕਰਦੇ ਰਹਿਣ ਦੀ ਨਸੀਅਤ ਦਿੱਤੀ। ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾਂ ਹੀ ਅਜਿਹੇ ਕਾਰਜਾਂ ਵਿਚ ਜ਼ਿੰਮੇਵਾਰੀ ਨਾਲ ਹਰ ਪ੍ਰਕਾਰ ਦੇ ਨੇਕ ਕੰਮਾਂ ਵਿਚ ਆਪਣਾ ਤਿਲਫੁੱਲ ਹਿੱਸਾ ਜ਼ਰੂਰ ਪਾਉਂਦੀ ਹੈ।ਇਸ ਮੌਕੇ ਬੀ.ਐੱਡ ਭਾਗ ਦੂਜਾ ਦੀ ਵਿਦਿਆਰਥਣ ਤੇ ਵਲੰਟੀਅਰ ਸਿਮਰਨਦੀਪ ਕੌਰ ਨੇ ਵਾਤਾਵਰਨ ਸੰਬੰਧੀ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਇਸ ਮਸਲੇ ਨੂੰ ਸੁਲਝਾਉਣ ਲਈ ਨੌਜਵਾਨਾਂ ਨੂੰ ਕੌਮੀ ਸੇਵਾ ਯੋਜਨਾ ਵਰਗੀਆਂ ਇਕਾਈਆਂ ਦੇ ਮਾਧਿਅਮ ਰਾਹੀਂ ਭਾਗ ਲੈ ਕੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਪ੍ਰਤੀ ਹਰ ਇੱਕ ਸਖ਼ਸ਼ ਨੂੰ ਨੈਤਿਕ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਕੋਆਰਡੀਨੇਟਰ ਰਾਜਵਿੰਦਰ ਸਿੰਘ ਨੇ ਇਸ ਮੌਕੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਵਾਤਾਵਰਨ ਦੀ ਸੰਭਾਲ ਪ੍ਰਤੀ ਸੁਹਿਰਦਤਾ ਅਤੇ ਸੰਵੇਦਨਸ਼ੀਲਤਾ ਨਾਲ ਇੱਕ-ਜੁੱਟ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਕੁਦਰਤ ਨਾਲ ਮਨੁੱਖ ਨੂੰ ਸੁਹਿਰਦ ਹੋ ਕੇ ਵਿਚਰਨ ਦੀ ਲੋੜ ਹੈ। ਇਸ ਮੌਕੇ ਮੁੱਖ ਮਹਿਮਾਨ ਡਾ. ਨਾਨਕ ਸਿੰਘ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਮਾਨਸਾ ਨੇ ਵਲੰਟੀਅਰਜ਼ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕੌਮੀ ਸੇਵਾ ਯੋਜਨਾ ਵਰਗੀਆਂ ਇਕਾਈਆਂ ਵਿਦਿਆਰਥੀਆਂ ਨੂੰ ਬਹੁਤ ਹੀ ਜ਼ਿੰਮੇਵਾਰ ਤੇ ਸੰਵੇਦਨਸ਼ੀਲ ਬਣਾਉਣ ਵਿਚ ਮਦਦ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਇਕ ਇਨਸਾਨ ਨੂੰ ਆਪਣੀ ਸਮੱਰਥਾ ਅਨੁਸਾਰ ਵਾਤਾਵਰਨ ਦੀ ਸੰਭਾਲ ਵਰਗੀਆਂ ਜ਼ਿੰਮੇਵਾਰੀਆਂ ਵਿਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਇਨਸਾਨ ਦੀ ਇਹ ਇਨਸਾਨੀਅਤ ਰੂਪ ਵਿਚ ਜ਼ਿੰਮੇਵਾਰੀ ਬਣਦੀ ਹੈ ਕਿ ਵਾਤਾਵਰਨ ਅਤੇ ਹੋਰ ਆਲੇ-ਦੁਆਲੇ ਦੀਆਂ ਸਮੱਸਿਆਵਾਂ ਲਈ ਰਲ-ਮਿਲ ਕੇ ਹੱਲ ਕਰਨੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਦੁਆਰਾ ਵਾਤਵਾਰਨ ਦੀ ਸੰਭਾਲ ਪ੍ਰਤੀ ਜ਼ਿੰਮੇਵਾਰੀ ਦੇ ਅਹਿਸਾਸ ਨਾਲ ਸੰਸਥਾ ਵਿਚ ਪੌਦਾ ਲਗਾਇਆ।ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਅਜਿਹੇ ਕਾਰਜਾਂ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਦੀ ਗੱਲ ਆਖੀ।ਇਸ ਮੌਕੇ ਉਨ੍ਹਾਂ ਕਿ ਸੰਸਥਾ ਵਿਚ ਵਾਤਾਵਰਨ ਦੀ ਸੰਭਾਲ ਪ੍ਰਤੀ ਕੌਮੀ ਸੇਵਾ ਯੋਜਨਾ ਦੀਆਂ ਇਕਾਈਆਂ ਦੇ ਸਹਿਯੋਗ ਵੱਖ-ਵੱਖ ਪ੍ਰਕਾਰ ਦੇ ਪੌਦੇ ਲਗਾਕੇ ਨਾਨਕ ਬਗੀਚੀ ਤਿਆਰ ਕੀਤੀ ਹੋਈ ਹੈ। ਜਿਸ ਵਿਚ ਹਰ ਸਾਲ ਪੌਦੇ ਲਗਾਉਣ ਤਜ਼ਵੀਜ ਰੱਖੀ ਹੋਈ ਹੈ।ਇਸ ਵਿਸ਼ੇਸ਼ ਮੌਕੇ ਸਕੱਤਰ ਸ੍ਰ. ਮਨਜੀਤ ਸਿੰਘ, ਕੋਆਰਡੀਨੇਟਰ ਮਨਦੀਪ ਸਿੰਘ ਤੇ ਹਰਪ੍ਰੀਤ ਸਿੰਘ, ਪ੍ਰੋਗਰਾਮ ਅਫ਼ਸਰ ਸ਼ਰਨਜੀਤ ਸਿੰਘ ਤੇ ਪਰਗਟ ਸਿੰਘ, ਅਮਨਦੀਪ ਕੌਰ, ਕੁਲਜਿੰਦਰ ਕੌਰ, ਮਨਦੀਪ ਕੌਰ, ਪਰਮਜੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
ਮਾਈ ਭਾਗੋ ਸੰਸਥਾ, ਰੱਲਾ ਵਿਖੇ ਇੱਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਦੌਰਾਨ ਵਿਸ਼ੇਸ਼ ਲੈਕਚਰ ਕਰਵਾਇਆ।
Leave a comment