ਮਾਨਸਾ, 25 ਅਗਸਤ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਲੈ ਕੇ ਕੰਬਾਇਨ ਮਾਲਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਆਪਣੀਆਂ ਕੰਬਾਇਨਾਂ ਪਿੱਛੇ ਸੁਪਰ ਐਸ.ਐਮ.ਐਸ ਸਟਰਾਅ ਮੈਨੈਜਮੈਂਟ ਸਿਸਟਮ ਲਗਾਉਣ ਲਈ ਕਿਹਾ ਤਾਂ ਜੋ ਝੋਨੇ ਦੀ ਪਰਾਲੀ ਦਾ ਸਹੀ ਪ੍ਰਬੰਧਨ ਕੀਤਾ ਜਾ ਸਕੇ। ਉਨ੍ਹਾਂ ਕੰਬਾਇਨ ਮਾਲਕਾ ਨੂੰ ਕਿਹਾ ਕਿ ਝੋਨੇ ਦੀ ਕਟਾਈ ਦੀ ਇਸ ਪ੍ਰਕਿਰਿਆ ਸਬੰਧੀ ਆਪਣੇ ਪਿੰਡ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ। ਉਨ੍ਹਾਂ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਪ੍ਰਬੰਧਨ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਹਾਂ ਪੱਖੀ ਤਰੀਕੇ ਨਾਲ ਇਸ ਕੰਮ ਨੂੰ ਜ਼ਿਲ੍ਹੇ ਅੰਦਰ ਲਾਗੂ ਕਰਨ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਇਨਾਂ ਦੇਰ ਰਾਤ ਤੱਕ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਡਰ ਰਹਿੰਦਾ ਹੈ। ਕੰਬਾਇਨਾਂ ਰਾਤ ਸਮੇਂ ਹਰਾ ਝੋਨਾ, ਜੋ ਚੰਗੀ ਤਰ੍ਹਾਂ ਪੱਕਿਆਂ ਨਹੀ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਜਿੱਥੇ ਕਿਸਾਨ ਦੀ ਫਸਲ ਦਾ ਨੁਕਸਾਨ ਹੁੰਦਾ ਹੈ, ਉਥੇ ਖਰੀਦ ਏਜੰਸੀਆਂ ਵੀ ਝੋਨਾ ਖਰੀਦ ਕਰਨ ਵਿੱਚ ਝਿਜਕਦੀਆਂ ਹਨ। ਇਸ ਲਈ ਮਾਨਸਾ ਜ਼ਿਲ੍ਹੇ ਵਿੱਚ ਸਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਵੀ ਜਾਰੀ ਕੀਤੇ ਜਾਣਗੇ।
ਮੁੱਖ ਖੇਤੀਬਾੜੀ ਅਫਸਰ, ਸ੍ਰ ਦਿਲਬਾਗ ਸਿੰਘ ਨੇ ਕਿਹਾ ਕਿ ਕੰਬਾਇਨ ਮਾਲਕਾਂ ਆਪਣੀਆਂ ਕੰਬਾਇਨਾਂ ’ਤੇ ਸੁਪਰ ਐਸ.ਐਮ.ਐਸ ਜਰੂਰ ਲਗਾਉਣ ਤਾਂ ਜੋ ਪਰਾਲੀ ਦਾ ਸੌਖਾ ਪ੍ਰਬੰਧਨ ਖੇਤ ਵਿੱਚ ਹੀ ਹੋ ਸਕੇ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾ ਸਕੇ।
ਇਸ ਮੌਕੇ ਡਾ. ਚਮਨਦੀਪ ਸਿੰਘ, ਡੀ.ਪੀ.ਡੀ. (ਆਤਮਾ), ਡਾ. ਜਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ (ਟੀ.ਏ), ਇੰਜ: ਕੁਲਦੀਪ ਸਿੰਘ, ਸ੍ਰੀ ਬਲਜੀਤ ਸਿੰਘ, ਜੂਨੀਅਰ ਤਕਨੀਸੀਅਨ ਤੋਂ ਇਲਾਵਾ ਕੰਬਾਇਨ ਮਾਲਕ ਹਾਜਰ ਸਨ।
ਡਿਪਟੀ ਕਮਿਸ਼ਨਰ ਨੇ ਕੰਬਾਇਨ ਮਾਲਕਾਂ ਨਾਲ ਮੀਟਿੰਗ ਕੀਤੀ
Leave a comment