ਚੰਡੀਗੜ੍ਹ, 27 ਅਗਸਤ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਗਿਆਨੀ ਜਗਤਾਰ ਸਿੰਘ ਮਹਾਨ ਸਿੱਖ ਵਿਦਵਾਨਾਂ ਵਿੱਚੋਂ ਇੱਕ ਸਨ ਅਤੇ ਉਨ੍ਹਾਂ ਨੂੰ ਸਿੱਖ ਗੁਰੂ ਸਾਹਿਬਾਨਾਂ ਅਤੇ ਗੁਰਬਾਣੀ ਬਾਰੇ ਡੂੰਘਾ ਗਿਆਨ ਸੀ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ਨਾਲ ਅਸੀਂ ਇੱਕ ਮਹਾਨ ਸ਼ਖ਼ਸੀਅਤ ਅਤੇ ਉੱਘੇ ਸਿੱਖ ਵਿਦਵਾਨ ਨੂੰ ਗੁਆ ਦਿੱਤਾ ਹੈ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।