ਮਾਨਸਾ, 4 ਸਤੰਬਰ:
ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਉਣ, ਵਿਦਿਆਰਥੀਆਂ ਨੂੰ ਪੜ੍ਹਨ ਲਈ ਪ੍ਰੇਰਿਤ ਕਰਨ, ਸਕੂਲਾਂ
ਅਧਿਆਪਕ ਦਿਵਸ ਸਮਾਗਮ ਵਿਚ ਪੰਜਾਬ ਭਰ ਦੇ ਅਧਿਆਪਕਾਂ ਦੇ ਨਾਲ ਮਾਨਸਾ ਜ਼ਿਲੇ ਦੇ ਵੀ 6 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਐਵਾਰਡ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਧਿਆਪਕਾਂ ਨੂੰ ਦਿੱਤੇ ਜਾਣਗੇ।
ਦਾ ਸੱਭਿਆਚਾਰਕ ਅਤੇ ਵਾਤਾਵਰਣ ਵਧੀਆ ਬਣਾ ਕੇ ਰੱਖਣ ਦੇ ਮਕਸਦ ਨਾਲ ਮੋਗਾ ਵਿਖੇ ਪੰਜਾਬ ਸਰਕਾਰ ਵਲੋਂ 5 ਸਤੰਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ
ਪੰਜਾਬ ਸਰਕਾਰ ਨੇ ਮਾਨਸਾ ਜ਼ਿਲੇ ਦੇ 6 ਅਧਿਆਪਕਾਂ ਦੀ ਚੋਣ ਕੀਤੀ ਹੈ। ਇਸ ਵਿਚ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਦੇ ਲੈਕਚਰਾਰ ਨਰਸੀ ਸਿੰਘ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਭੰਮੇ ਕਲਾਂ ਦੇ ਲੈਕਚਰਾਰ ਗੁਰਪਿਆਰ ਸਿੰਘ, ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਮਾਸਟਰ ਕੇਡਰ ਦੇ ਅਧਿਆਪਕ ਦਿਲਬਾਗ ਸਿੰਘ, ਸ਼ਹੀਦ ਜਗਸੀਰ ਸਿੰਘ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਬੋਹਾ ਦੇ ਅਧਿਆਪਕ ਨਵਨੀਤ ਕੱਕੜ, ਗੌਰਮਿੰਟ ਪ੍ਰਾਇਮਰੀ ਸਕੂਲ ਧਲੇਵਾਂ ਦੇ ਅਧਿਆਪਕ ਗੁਰਨਾਮ ਸਿੰਘ ਨੂੰ ਅਧਿਆਪਕ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੂੰ ਯੰਗ ਮਾਸਟਰ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।
ਇਨ੍ਹਾਂ ਅਧਿਆਪਕਾਂ ਨੂੰ ਸਟੇਟ ਐਵਾਰਡ ਦੇਣ ਲਈ ਅਧਿਆਪਕ ਆਗੂ ਅਮੋਲਕ ਸਿੰਘ ਡੇਲੂਆਣਾ, ਹਰਦੀਪ ਸਿੰਘ ਸਿੱਧੂ ਆਦਿ ਨੇ ਵਧਾਈ ਦਿੰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਨ ਲਈ ਪ੍ਰੇਰਿਤ ਕਰਨ ਤੋਂ ਇਲਾਵਾ ਸਿੱਖਿਆ ਖੇਤਰ ਨੂੰ ਨਵੀਆਂ ਲੀਹਾਂ ਤੇ ਰਾਹ ਤੋਰਿਆ ਹੈ। ਵਿਦਿਆ ਸਭ ਲਈ ਲਾਜਮੀ ਅਤੇ ਜਰੂਰੀ ਵਰਗੇ ਵਿਸ਼ਿਆਂ ਤੇ ਕੰਮ ਕਰਕੇ ਆਪਣੇ ਆਪ ਨੂੰ ਸਿੱਖਿਆ ਨੂੰ ਸਮਰਪਿਤ ਕੀਤਾ ਹੈ।