*ਪੋਲਿੰਗ ਸਟੇਸ਼ਨਾਂ ਦੇ ਨਾਮਾਂ ਦੀ ਤਬਦੀਲੀ ਵਾਲੀਆਂ ਸੂਚੀਆਂ ’ਤੇ ਰਾਜਨੀਤਿਕ
ਪਾਰਟੀਆਂ ਤੋਂ ਇਤਰਾਜ ਮੰਗੇ
ਮਾਨਸਾ, 05 ਸਤੰਬਰ:
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ ਸਿੰਘ ਨੇ ਲੋਕ ਸਭਾ ਚੋਣਾ-2024 ਦੇ ਸਬੰਧ ਵਿਚ ਜ਼ਿਲ੍ਹਾ ਮਾਨਸਾ ਅਧੀਨ ਆਉਂਦੇ 3 ਵਿਧਾਨ ਸਭਾ ਚੋਣ ਹਲਕਿਆ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਅ.ਜ) ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋ ਹਰੇਕ ਪੋਲਿੰਗ ਸਟੇਸ਼ਨ ’ਤੇ ਵੱਧ ਤੋਂ ਵੱਧ ਵੋਟਰਾਂ ਦੀ ਗਿਣਤੀ 1500 ਰੱਖੀ ਗਈ ਹੈ, ਜਿਸ ਅਨੁਸਾਰ ਜੇਕਰ ਕਿਸੇ ਵੀ ਪੋਲਿੰਗ ਸਟੇਸ਼ਨ ਵਿਚ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਜਾਂਦੀ ਹੈ ਤਾਂ ਉਸਨੂੰ ਰੈਸ਼ਨੇਲਾਈਜੇਸ਼ਨ ਕਰਕੇ ਨਵੇਂ ਪੋਲਿੰਗ ਸਟੇਸ਼ਨ ਬਣਾਏ ਜਾਣ ਦੀ ਤਜ਼ਵੀਜ ਭਾਰਤ ਚੋਣ ਕਮਿਸ਼ਨ ਨੂੰ ਭੇਜੀ ਜਾਣੀ ਹੈ। ਇਸ ਸਮੇਂ ਜਿਲ੍ਹਾ ਮਾਨਸਾ ਵਿੱਚ ਕੁੱਲ 645 ਪੋਲਿੰਗ ਸਟੇਸ਼ਨ ਅਤੇ ਕੁੱਲ 349 ਪੋਲਿੰਗ ਸਟੇਸ਼ਨ ਲੋਕੇਸ਼ਨਾਂ (ਇਮਾਰਤਾਂ) ਹਨ। ਜ਼ਿਲ੍ਹੇ ਦੇ ਕਿਸੇ ਵੀ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਨਹੀਂ ਹੈ। ਇਸ ਲਈ ਨਵੇਂ ਪੋਲਿੰਗ ਸਟੇਸ਼ਨ ਬਣਾਉਣ ਦੀ ਕੋਈ ਵੀ ਤਜਵੀਜ਼ ਨਹੀਂ ਹੈ, ਪ੍ਰੰਤੂ ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਦੌਰਾਨ ਕੁੱਝ ਪੋਲਿੰਗ ਸਟੇਸ਼ਨ ਦੀਆਂ ਇਮਾਰਤਾਂ ਦੀ ਹਾਲਾਤ ਠੀਕ ਨਾ ਹੋਣ ਕਾਰਨ ਨਵੀਂ ਬਿਲਡਿੰਗ ਵਿੱਚ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਕਈ ਪੋਲਿੰਗ ਸਟੇਸ਼ਨ ਜੋ ਕਿ ਸਕੂਲਾਂ ਵਿਚ ਬਣੇ ਹੋਏ ਹਨ, ਸਕੂਲਾਂ ਦੇ ਨਾਮ ਅੱਪਗ੍ਰੇਡ ਹੋਣ ਕਾਰਨ ਇੰਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਨਾਮ ਵਿੱਚ ਵੀ ਤਬਦੀਲੀ ਕੀਤੀ ਗਈ ਹੈ, ਜਿਨ੍ਹਾਂ ਦੀਆਂ ਸੂਚੀਆਂ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ।
ਉਨ੍ਹਾਂ ਕਿਹਾ ਕਿ ਸੂਚੀਆਂ ਨੂੰ ਚੰਗੀ ਤਰ੍ਹਾਂ ਚੈੱਕ ਕਰ ਲਿਆ ਜਾਵੇ ਅਤੇ ਜੇਕਰ ਕਿਸੇ ਵੀ ਪੋਲਿੰਗ ਸਟੇਸ਼ਨ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਇਸ ਸਬੰਧੀ 05 ਸਤੰਬਰ 2023 ਤੱਕ ਲੋੜੀਦੀ ਤਜ਼ਵੀਜ ਭੇਜ ਦਿੱਤੀ ਜਾਵੇ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਹਾਜ਼ਰੀਨ ਨਾਲ ਯੋਗਤਾ 01-01-2024 ਦੇ ਆਧਾਰ ’ਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਡਿਊਲ ਵੀ ਸਾਝਾਂ ਕੀਤਾ ਗਿਆ।
ਇਸ ਮੌਕੇ ਚੋਣ ਤਹਿਸੀਲਦਾਰ ਹਰੀਸ਼ ਕੁਮਾਰ, ਚੋਣ ਕਾਨੂੰਗੋ ਵਰੁਣ ਕੁਮਾਰ ਗੋਇਲ, ਚੋਣ ਕਾਨੂੰਗੋ ਅਮਨਦੀਪ ਸਿੰਘ, ਚੋਣ ਕਲਰਕ ਮੁਨੀਸ਼ ਕੁਮਾਰ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਆਮ ਆਦਮੀ ਪਾਰਟੀ ਤੋਂ ਚਰਨਜੀਤ ਸਿੰਘ ਅੱਕਾਂਵਾਲੀ, ਭਾਰਤੀ ਜਨਤਾ ਪਾਰਟੀ ਤੋਂ ਰੋਹਿਤ ਬਾਂਸਲ ਅਤੇ ਮੱਖਣ ਲਾਲ, ਤ੍ਰਿਣਮੂਲ ਕਾਂਗਰਸ ਤੋਂ ਭੋਲਾ ਸਿੰਘ ਅਤੇ ਸੁਖਪਾਲ ਸਿੰਘ, ਕਾਂਗਰਸ ਪਾਰਟੀ ਤੋਂ ਅਮ੍ਰਿੰਤਪਾਲ ਸਿੰਘ ਅਤੇ ਸੀ.ਪੀ.ਆਈ. ਤੋਂ ਕ੍ਰਿਸ਼ਨ ਚੌਹਾਨ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
Leave a comment