ਝੁਨੀਰ ਬਲਾਕ ਦੇ ਮਿੰਨੀ ਪ੍ਰਾਈਵੇਟ ਬੱਸਾਂ ਉਪਰੇਟਰਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕਰਾਂਗੇ:-ਸਟੂਡੈਂਟ ਪਾਵਰ ਆਫ਼ ਪੰਜਾਬ।
ਝੁਨੀਰ:-11ਸਤੰਬਰ ( ) ਮਾਨਸਾ ਜ਼ਿਲ੍ਹੇ ਦੇ ਬਲਾਕ ਝੁਨੀਰ ਵਿਖੇ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਬਾਬਾ ਧਿਆਨ ਦਾਸ ਡੇਰੇ ਕੋਲ ਇਕੱਠ ਹੋਏ।ਜਿਸ ਤੋਂ ਬਾਅਦ ਵਿਦਿਆਰਥੀਆਂ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਸੂਬਾ ਖਜ਼ਾਨਚੀ ਗੁਰਵਿੰਦਰ ਨੰਦਗੜ੍ਹ ਦੀ ਅਗਵਾਈ ਵਿੱਚ ਇੱਕ ਵਫ਼ਦ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਮਿਲਿਆ।ਇਹ ਵਫ਼ਦ ਝੁਨੀਰ ਬਲਾਕ ਦੇ ਮਿੰਨੀ ਪ੍ਰਾਈਵੇਟ ਬੱਸ ਓਪਰੇਟਰਾਂ ਵੱਲੋਂ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੂਰੀ ਟਿਕਟ ਵਸੂਲਣ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਮਿਲਿਆ।ਜਿਸ ਦੌਰਾਨ ਹਲਕਾ ਵਿਧਾਇਕ ਨੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ।ਜਿਸ ਤੋਂ ਬਾਅਦ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਸਮਾਂ ਨੂੰ ਪਿੰਡ ਫ਼ਤਿਹਪੁਰ ਵਿਖੇ ਮੀਟਿੰਗ ਕੀਤੀ ਗਈ ਅਤੇ ਇਸ ਵਿੱਚ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ ਗਈ।ਇਸ ਸਮੇਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆ ਦੱਸਿਆ ਕਿ ਲੰਬੇ ਵਿਦਿਆਰਥੀ ਸੰਘਰਸ਼ ਤੋਂ ਬਾਅਦ ਕੁਰਬਾਨੀ ਦੇ ਕੇ ਵਿਦਿਆਰਥੀ ਰਿਆਇਤੀ ਬੱਸ ਪਾਸ ਦੀ ਸਹੂਲਤ ਵਿਦਿਆਰਥੀਆਂ ਨੂੰ ਮਿਲੀ ਸੀ ਜਿਸ ਰਾਹੀਂ ਵਿਦਿਆਰਥੀ ਬੱਸ ਉੱਪਰ ਰਿਆਇਤੀ ਬੱਸ ਪਾਸ ਰਾਹੀਂ ਆਪਣੇ ਸਕੂਲਾਂ/ਕਾਲਜਾਂ ਤੱਕ ਦਾ ਸਫ਼ਰ ਕਰਦੇ ਹਨ।ਪਰ ਦੂਸਰੇ ਪਾਸੇ ਪਿੰਡਾਂ ਦੇ ਵਿੱਚ ਸਰਕਾਰੀ ਬੱਸਾਂ ਦੀ ਸਹੂਲਤ ਨਾਂ ਹੋਣ ਕਰਕੇ ਵਿਦਿਆਰਥੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ ਕਿਉਂਕਿ ਪ੍ਰਾਈਵੇਟ ਬੱਸ ਓਪਰੇਟਰਾਂ ਵੱਲੋਂ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੂਰੀ ਟਿਕਟ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਕਰਕੇ ਵਿਦਿਆਰਥੀਆਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ।ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਜਥੇਬੰਦੀ ਵੱਲੋਂ ਵਿਦਿਆਰਥੀ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ। ਉਹਨਾਂ ਕਿਹਾ ਕਿ ਜਥੇਬੰਦੀ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਗੁਰਬਲ ਫ਼ਤਿਹਪੁਰ, ਨਰਿੰਦਰ ਫ਼ਤਿਹਪੁਰ, ਜਗਤਾਰ ਫ਼ਤਹਿਪੁਰ, ਜਤਿੰਦਰ ਫ਼ਤਹਿਪੁਰ, ਪੰਚਾਇਤ ਮੈਂਬਰ ਜਸਪ੍ਰੀਤ ਸਿੰਘ ਫ਼ਤਿਹਪੁਰ ਸ਼ਾਮਿਲ ਸਨ।
ਜਾਰੀ ਕਰਤਾ:-
ਪ੍ਰਦੀਪ ਗੁਰੂ
ਮੋਬ:-95924-38581
ਸੂਬਾ ਕਾਰਜਕਾਰੀ ਪ੍ਰਧਾਨ
- ਸਟੂਡੈਂਟ ਪਾਵਰ ਆਫ਼ ਪੰਜਾਬ