ਮਾਨਸਾ, 16 ਸਤੰਬਰ (ਰਵਿੰਦਰ ਸਿੰਘ ਖਿਆਲਾ) ਸਰਕਾਰੀ ਪ੍ਰਾਇਮਰੀ ਸਕੂਲ ਅਤਲਾ ਕਲਾਂ ਵਿਖੇ ਅੱਜ ਦੀ ਬਾਲ ਸਭਾ ਵਿੱਚ ਵਿਸ਼ਵ ਓਜ਼ੋਨ ਪਰਤ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਸਕੂਲ ਮੁੱਖੀ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ। ਜਿਸ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆ ਨੇ ਭਾਗ ਲਿਆ। ਕਰਵਾਏ ਗਏ ਮੁਕਾਬਲਿਆਂ ਵਿੱਚੋ ਮਨਦੀਪ ਕੌਰ ਪੰਜਵੀਂ,ਨਵਜੋਤ ਬੀਬੀ ਪੰਜਵੀ ਅਤੇ ਸੰਦੀਪ ਸਿੰਘ ਚੌਥੀ ਜਮਾਤ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ । ਜੇਤੂ ਬੱਚਿਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਸਟਾਫ਼ ਸੁਰਜੀਤ ਸਿੰਘ ਗੁਰਦੀਪ ਸਿੰਘ, ਅਸ਼ਵਿੰਦਰ ਸਿੰਘ ਅਵਤਾਰ ਸਿੰਘ, ਸਿਖਿਆਰਥੀ ਅਧਿਆਪਕ ਗਗਨਦੀਪ ਸਿੰਘ, ਵਿਸ਼ਾਲ ਸਿੰਘ,ਭੂਰਾ ਸਿੰਘ ਸਰਪੰਚ, ਜੋਗਿੰਦਰ ਸਿੰਘ ਅਤਲਾ, ਸਕੂਲ਼ ਮੈਨੇਜ਼ਮੈਂਟ ਕਮੇਟੀ ਦੇ ਮੈਂਬਰ ਹਰਦੇਵ ਸਿੰਘ,ਤਾਰੀ ਸਿੰਘ, ਜਗਤਾਰ ਸਿੰਘ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ