ਮਾਨਸਾ, 25 ਸਤੰਬਰ:
ਡਿਪਟੀ ਕਮਿਸ਼ਨਰ, ਮਾਨਸਾ ਸ੍ਰੀ ਪਰਮਵੀਰ ਸਿੰਘ ਵੱਲੋਂ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਰਦ ਰੁੱਤ ਦੀਆਂ ਸਬਜ਼ੀਆ ਦੀ ਬੀਜ ਕਿੱਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਰਿਲੀਜ਼ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ।
ਸਹਾਇਕ ਡਾਇਰੈਕਟਰ ਬਾਗਬਾਨੀ ਸ੍ਰੀ ਬਲਬੀਰ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਇਹ ਕਿੱਟ ਨੈਸ਼ਨਲ ਇੰਸਟੀਚਿਊਟ ਆਫ ਨਿਊਟ੍ਰਿਸ਼ਨ ਹੈਦਰਾਬਾਦ ਦੇ ਸੰਤੁਲਿਤ ਖੁਰਾਕ ਦੇ ਮਾਪਦੰਡਾਂ ਅਨੁਸਾਰ ਹਰ ਵਿਅਕਤੀ ਲਈ ਪ੍ਰਤੀ ਦਿਨ 300 ਗ੍ਰਾਮ ਤਾਜ਼ਾ ਸਬਜ਼ੀਆਂ, ਜਿਸ ’ਚ 120 ਗ੍ਰਾਮ ਹਰੇ ਪੱਤੇ ਵਾਲੀਆਂ ਸਬਜੀਆਂ, 90 ਗ੍ਰਾਮ ਜੜ੍ਹਾਂ ਵਾਲੀਆਂ ਸਬਜੀਆਂ ਅਤੇ 90 ਗ੍ਰਾਮ ਹੋਰ ਸਬਜੀਆਂ ਨੂੰ ਮੁੱਖ ਰੱਖਕੇ ਤਿਆਰ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਾਸਤੇ ਵਿਭਾਗ ਨੂੰ 1800 ਬੀਜ ਕਿੱਟਾ ਪ੍ਰਾਪਤ ਹੋਈਆਂ ਹਨ। ਘਰੇਲੂ ਬਗੀਚੀ ਲਗਾ ਕੇ ਕਿਸਾਨ ਵੀਰ ਘਰ ਲਈ ਲੋੜੀਂਦੀ ਸਬਜੀ ਅਤੇ ਜ਼ਹਿਰ ਰਹਿਤ ਸਬਜੀਆਂ ਪੈਦਾ ਕਰ ਸਕਦੇ ਹਨ। ਇਸ ਕਿੱਟ ਅੰਦਰ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੈਥੀ, ਧਨੀਆ, ਬਰੋਕਲੀ, ਚੀਨੀ ਸਰੋਂ ਦੇ ਬੀਜ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਬੀਜਾਂ ਨੂੰ ਇਸ ਕਿੱਟ ਦੇ ਅੰਦਰ ਦੱਸੀ ਗਈ ਵਿਉਂਤਬੰਦੀ ਨਾਲ ਹੀ ਲਗਾਇਆ ਜਾਵੇ। ਅਜੋਕੇ ਸਮੇਂ ਵਿੱਚ ਆਮ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖੁਰਾਕ ਜਿਸ ਵਿੱਚ ਵਿਟਾਮਿਨ, ਪ੍ਰੋਟੀਨ ਅਤੇ ਹੋਰ ਲੇੜੀਦੇਂ ਖੁਰਾਕੀ ਤੱਤ ਮੌਜੂਦ ਹੋਣ ਦਾ ਸੇਵਨ ਕਰਨਾ ਬਹੁਤ ਹੀ ਜਰੂਰੀ ਹੈ।
ਉਨ੍ਹਾਂ ਦੱਸਿਆਂ ਕਿ ਕਿਸਾਨ ਵੀਰ ਇਹ ਬੀਜ ਕਿੱਟਾਂ ਦਫਤਰ ਸਹਾਇਕ ਡਾਇਰੈਕਟਰ ਬਾਗਬਾਨੀ, ਪੀ.ਡਲਬਯੂ.ਡੀ ਕੰਪਲੈਕਸ, ਤਿੰਨਕੋਨੀ ਮਾਨਸਾ, ਦਫਤਰ ਬਾਗਬਾਨੀ ਵਿਕਾਸ ਅਫਸਰ, ਸਰਦੂਲਗੜ੍ਹ ਨੇੜੇ ਦਾਣਾ ਮੰਡੀ ਅਤੇ ਦਫਤਰ ਬਾਗਬਾਨੀ ਵਿਕਾਸ ਅਫਸਰ, ਬੁਢਲਾਡਾ ਨੇੜੇ ਆਈ.ਟੀ.ਆਈ ਤੋ ਕਿਸੇ ਵੀ ਦਫਤਰੀ ਕੰਮਕਾਜ ਵਾਲੇ ਦਿਨ ਪ੍ਰਤੀ ਕਿੱਟ 80/- ਰੂਪੈ ਦੇ ਹਿਸਾਬ ਨਾਲ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਬਾਗਬਾਨੀ ਵਿਕਾਸ ਅਫਸਰ ਸ੍ਰੀ ਪਰਮੇਸ਼ਰ ਕੁਮਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਵੱਲੋਂ ਸਰਦ ਰੁੱਤ ਸਬਜ਼ੀਆਂ ਦੀ ਬੀਜ ਕਿੱਟ ਜਾਰੀ
Leave a comment