ਮਾਨਸਾ 26 ਦਸੰਬਰ (ਕਰਨ ਭੀਖੀ) ਭੀਖੀ: ਸਥਾਨਕ ਸ਼ਹਿਰ ਦੇ ਵਾਰਡ ਨੰਬਰ 5 ਦੇ ਮਜ਼ਦੂਰ ਮਿੱਠੂ ਸਿੰਘ ਦਾ ਪਰਸ ਘਰੋਂ ਬਾਹਰ ਜਾਂਦੇ ਸਮੇਂ ਰਸਤੇ ਵਿੱਚ ਡਿੱਗ ਗਿਆ ਸੀ। ਇਹ ਪਰਸ ਇਸੇ ਵਾਰਡ ਦੇ ਵਸਨੀਕ ਭੋਲਾ ਸਿੰਘ ਨੂੰ ਮਿਲ ਗਿਆ ਸੀ। ਇਸ ਨੇ ਇਮਾਨਦਾਰੀ ਦਿਖਾਈ ਅਤੇ ਇਹ ਪਰਸ ਵਾਰਡ ਕੌਂਸਲਰ ਪਰਮਜੀਤ ਕੌਰ ਦੀ ਹਾਜ਼ਰੀ ਵਿੱਚ ਇਸ ਦੇ ਮਾਲਕ ਨੂੰ ਵਾਪਸ ਕਰ ਦਿੱਤਾ, ਜਿਸ ਵਿੱਚ ਛੇ ਹਜ਼ਾਰ ਦੇ ਕਰੀਬ ਨਕਦੀ ਸੀ। ਭੋਲਾ ਸਿੰਘ ਦਾ ਧੰਨਵਾਦ ਕਰਦਿਆਂ ਕੌਂਸਲਰ ਪਰਮਜੀਤ ਕੌਰ ਨੇ ਕਿਹਾ ਕਿ ਅੱਜ ਜਦ ਸਾਨੂੰ ਹਰ ਰੋਜ਼ ਲੁੱਟ ਖੋਹ ਦੀਆਂ ਘਟਨਾਵਾਂ ਅਕਸਰ ਹੀ ਸੁਨਣ ਨੂੰ ਮਿਲਦੀਆਂ ਹਨ ਓਥੇ ਅਜਿਹੇ ਇਮਾਨਦਾਰ ਇਨਸਾਨ ਵਿਰਲੇ ਹੀ ਹੁੰਦੇ ਜੋ ਕਿਸੇ ਦੇ ਹੋਏ ਨੁਕਸਾਨ ਨੂੰ ਪੂਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਮੌਕੇ ਦਰਸ਼ਨ ਸਿੰਘ ਟੇਲਰ, ਜਰਨੈਲ ਸਿੰਘ,ਪਰੇਮ ਸਿੰਘ, ਹਰਬੰਸ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ, ਵੀਰਪਾਲ ਕੌਰ ਆਦਿ ਹਾਜ਼ਰ ਸਨ।