By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    4 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    4 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ
ਚੰਡੀਗੜ੍ਹਪੰਜਾਬ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ

gagan phul
Last updated: 2023/12/27 at 7:01 AM
gagan phul 2 years ago
Share
SHARE
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ ਕੀਤੇ ਗਏ।

 

ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਨ੍ਹਾਂ ਨਿਯਮਾਂ ਨੂੰ ਜਾਰੀ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਰੂਲਾਂ ਤਹਿਤ ਨਰਸਰੀਆਂ ਨੂੰ ਟਰੂ-ਟੂ-ਟਾਈਪ ਬੂਟੇ ਤਿਆਰ ਕਰਨ ਲਈ ਦੋ ਸਾਲ ਦਾ ਸਮਾਂ ਦਿੱਤਾ ਗਿਆ ਹੈ ਅਤੇ ਇਨ੍ਹਾਂ ਬੂਟਿਆਂ ਨੂੰ ਮਦਰ ਪਲਾਂਟ ਅਤੇ ਬੱਡ ਸਟਿੱਕ ਨਰਸਰੀਆਂ ਵਿੱਚ ਲਗਾਉਣ ਲਈ ਪਾਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਬੂਟਿਆਂ ਦੀ ਟਰੇਸੇਬਿਲਟੀ ਕਰਨ ਲਈ ਨਰਸਰੀ ਮਾਲਕਾਂ ਨੂੰ ਪਾਬੰਦ ਕੀਤਾ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦੇਸ਼ ਵਿੱਚ ਪਹਿਲ ਕਰਦੇ ਹੋਏ ਸਾਰੇ ਸੂਬਿਆਂ ਤੋਂ ਪਹਿਲਾਂ ਪੰਜਾਬ ਫ਼ਰੂਟ ਨਰਸਰੀ ਐਕਟ, 1961 ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਨਰਸਰੀ ਐਕਟ ਅਧੀਨ ਨਰਸਰੀ ਮਾਲਕਾਂ ਨੂੰ ਵਾਇਰਸ ਮੁਕਤ ਬੂਟੇ ਤਿਆਰ ਕਰਨ ਲਈ ਪਾਬੰਦ ਕੀਤਾ ਗਿਆ ਹੈ।

 

ਹੋਰ ਨੁਕਤਿਆਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੋਧੇ ਹੋਏ ਨਵੇਂ ਨਰਸਰੀ ਐਕਟ ਤਹਿਤ ਨਰਸਰੀ ਮਾਲਕਾਂ ਲਈ ਵਾਇਰਸ ਮੁਕਤ ਬੂਟਿਆਂ ਦੀ ਕਾਸ਼ਤ ਕਰਨਾ ਲਾਜ਼ਮੀ ਹੈ। ਮੰਤਰੀ ਨੇ ਕਿਹਾ ਕਿ ਸਬਜ਼ੀਆਂ ਦੀ ਨਰਸਰੀ ਸਬੰਧੀ ਲਾਇਸੈਂਸ ਲਾਜ਼ਮੀ ਹੈ ਪਰ ਉਪਜ ਦਾ ਸਰੋਤ ਅਤੇ ਗੁਣਵੱਤਾ ਬੀਜ ਐਕਟ 1966 (1966 ਦਾ ਕੇਂਦਰੀ ਐਕਟ 54) ਅਧੀਨ ਨਿਯੰਤਰਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਰਜਿਸਟਰਡ ਬਾਗ਼ਬਾਨੀ ਨਰਸਰੀਆਂ ਕੋਲ ਇਨ੍ਹਾਂ ਨਿਯਮਾਂ ਦੇ ਲਾਗੂ ਹੋਣ ਦੀ ਮਿਤੀ ਤੋਂ ਐਕਟ ਅਧੀਨ ਆਉਂਦੀਆਂ ਸ਼ਰਤਾਂ ਜਾਂ ਲੋੜਾਂ ਨੂੰ ਪੂਰਾ ਕਰਨ ਲਈ ਦੋ ਸਾਲਾਂ ਦੀ ਮਿਆਦ ਹੋਵੇਗੀ।

 

ਇਨ੍ਹਾਂ ਨਿਯਮਾਂ ਵਿੱਚ, ਨਿਯਮ 6 ਤੋਂ ਬਾਅਦ ਕੁਝ ਮੱਦਾਂ  ਨੂੰ ਬਦਲਿਆ ਜਾਵੇਗਾ ਜਿਵੇਂ ਕਿ ਲਾਇਸੈਂਸ ਰੱਦ ਜਾਂ ਮੁਅੱਤਲ ਹੋਣ ਦੀ ਸੂਰਤ ਵਿੱਚ ਸਮਰੱਥ ਅਥਾਰਟੀ ਜਾਂ ਉਸ ਵੱਲੋਂ ਅਧਿਕਾਰਤ ਕੋਈ ਵਿਅਕਤੀ ਜਿਸ ਦਾ ਅਹੁਦਾ ਬਾਗ਼ਬਾਨੀ ਵਿਕਾਸ ਅਧਿਕਾਰੀ ਤੋਂ ਘੱਟ ਨਾ ਹੋਵੇ, ਵੱਲੋਂ ਪੌਦਿਆਂ ਨੂੰ ਨਸ਼ਟ ਕੀਤਾ ਜਾਵੇਗਾ। ਸਮਰੱਥ ਅਥਾਰਟੀ ਵੱਲੋਂ ਲਾਇਸੰਸਧਾਰਕ ਨੂੰ ਬੂਟਿਆਂ, ਗ੍ਰਾਫਟ ਕੀਤੇ ਪੌਦਿਆਂ ਨੂੰ ਪੁੱਟਣ ਦਾ ਹੁਕਮ ਦਿੱਤਾ ਜਾਵੇਗਾ ਅਤੇ ਅਜਿਹਾ ਕਰਨ ਤੋਂ ਇਨਕਾਰ ਕਰਨ ਦੀ ਸੂਰਤ ਵਿੱਚ, ਅਥਾਰਟੀ ਵੱਲੋਂ ਲਾਇਸੰਸਧਾਰਕ ਦੇ ਬੂਟਿਆਂ ਨੂੰ ਪੁੱਟਣ ਜਾਂ ਖੇਤ ਨੂੰ ਵਾਹੁਣ ਲਈ ਮਜ਼ਦੂਰਾਂ ਜਾਂ ਟਰੈਕਟਰ ਦੀ ਵਰਤੋਂ ਕੀਤੀ ਜਾਵੇਗੀ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਧਾਰਾ 9 (ਸੋਧੀ ਹੋਈ) ਤਹਿਤ ਨਰਸਰੀਆਂ ਨੂੰ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਅਧੀਨ ਬਾਗ਼ਬਾਨੀ ਨਰਸਰੀ (ਕਰਾਸ ਜਾਂ ਓਪਨ ਪੌਲੀਨੇਟਿਡ ਕਿਸਮਾਂ ਨੂੰ ਛੱਡ ਕੇ ਫਲ, ਸਬਜ਼ੀਆਂ, ਬੂਟੇ ਆਦਿ ਲਈ) ਦੇ ਰੂਪ ਵਿੱਚ ਰਜਿਸਟਰ ਕੀਤਾ ਜਾਣਾ ਲਾਜ਼ਮੀ ਹੈ ਅਤੇ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਦੇ ਖਾਤੇ ਵਿੱਚ 1000 ਰੁਪਏ ਦੀ ਰਜਿਸਟ੍ਰੇਸ਼ਨ ਫੀਸ ਜਮ੍ਹਾ ਕਰਾਉਣੀ ਹੋਵੇਗੀ ਅਤੇ ਨਰਸਰੀ ਲਾਇਸੈਂਸ ਲਈ ਅਪਲਾਈ ਕਰਨ ਜਾਂ ਲਾਇਸੈਂਸ ਨਵਿਆਉਣ ਸਮੇਂ ਫਾਰਮ-10 ਭਰ ਕੇ ਅਰਜ਼ੀ ਦਿੱਤੀ ਜਾਵੇਗੀ। ਇਸ ਉਪਰੰਤ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਵੱਲੋਂ ਨਰਸਰੀ ਦੇ ਲਾਇਸੰਸਧਾਰਕ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਲਾਇਸੰਸਧਾਰਕ ਵੱਲੋਂ ਇਹ ਸਰਟੀਫਿਕੇਟ ਆਪਣੀ ਨਰਸਰੀ ਵਿੱਚ ਕਿਸੇ ਪ੍ਰਮੁੱਖ ਸਥਾਨ ‘ਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਫਾਰਮ-11, 12 ਅਤੇ 13 ਅਨੁਸਾਰ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਵੱਲੋਂ ਸਮੇਂ-ਸਮੇਂ ‘ਤੇ ਨਿਰੀਖਣ ਕੀਤਾ ਜਾਵੇਗਾ ਅਤੇ  ਪ੍ਰਤੀ ਨਰਸਰੀ ਪੰਜ ਹਜ਼ਾਰ ਰੁਪਏ ਸਾਲਾਨਾ ਦੀ ਫੀਸ ਲਈ ਜਾਵੇਗੀ ਅਤੇ ਇਹ ਫੀਸ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਦੇ ਖਾਤੇ ਵਿੱਚ ਜਮ੍ਹਾ ਕੀਤੀ ਜਾਵੇਗੀ। ਬੀਜ ਐਕਟ, 1966 ਦੀ ਧਾਰਾ 8 ਅਧੀਨ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਜਾਂ ਤਾਂ ਬੀਜ ਪ੍ਰਮਾਣੀਕਰਣ ਏਜੰਸੀ ਦਾ ਹਿੱਸਾ ਹੋਵੇਗੀ ਜਾਂ ਇੱਕ ਸੁਤੰਤਰ ਸੰਸਥਾ ਵਜੋਂ ਕੰਮ ਕਰੇਗੀ। ਬਾਗ਼ਬਾਨੀ ਵਿਭਾਗ ਦੇ ਜੁਆਇੰਟ ਡਾਇਰੈਕਟਰ, ਇੱਕ ਡਿਪਟੀ ਡਾਇਰੈਕਟਰ, ਦੋ ਸਹਾਇਕ ਡਾਇਰੈਕਟਰ ਅਤੇ ਬਾਗ਼ਬਾਨੀ ਵਿਭਾਗ, ਪੰਜਾਬ ਦੇ ਨੋਡਲ ਅਫ਼ਸਰ (ਨਰਸਰੀਆਂ) ਨੂੰ ਬਾਗ਼ਬਾਨੀ ਵਿਭਾਗ ਵਿੱਚ ਨਾਮਜ਼ਦ ਜਾਂ ਡੈਪੂਟੇਸ਼ਨ ‘ਤੇ ਭੇਜਿਆ ਜਾ ਸਕਦਾ ਹੈ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਨਰਸਰੀਆਂ ਨੂੰ ਟਰੇਸੇਬਿਲਟੀ ਟੈਗ (ਕਰਾਸ ਜਾਂ ਓਪਨ ਪੌਲੀਨੇਟਿਡ ਕਿਸਮਾਂ ਨੂੰ ਛੱਡ ਕੇ ਬਡ ਜਾਂ ਗ੍ਰਾਫਟ ਜਾਂ ਕਟਿੰਗ ਲਈ) ਪ੍ਰਾਪਤ ਕਰਨਾ ਹੋਵੇਗਾ ਅਤੇ ਸਬਜ਼ੀਆਂ ਦੀ ਨਰਸਰੀ (ਹਾਈਬ੍ਰਿਡ ਜਾਂ ਸੈਲਫ ਪੌਲੀਨੇਟਿਡ ਕਿਸਮਾਂ) ਲਈ ਨਰਸਰੀ ਦੇ ਮਾਲਕ ਨੂੰ ਬੀਜ ਐਕਟ, 1966 ਦੀਆਂ ਸਾਰੀਆਂ ਵਿਵਸਥਾਵਾਂ ਨੂੰ ਪੂਰਾ ਕਰਨਾ ਹੋਵੇਗਾ। ਇਸ ਉਪਰੰਤ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਜਾਂ ਸਮਰੱਥ ਅਥਾਰਟੀ ਵੱਲੋਂ ਕੀਤੇ ਗਏ ਨਿਰੀਖਣਾਂ ਦੇ ਆਧਾਰ ‘ਤੇ  ਫਾਰਮ-14 ਵਿੱਚ ਨਰਸਰੀ ਦੇ ਨਾਮ, ਵੰਸ਼ ਜਾਂ ਰੂਟਸਟੌਕ, ਕਿਸਮ ਦੇ ਨਾਮ ਨੂੰ ਦਰਸਾਉਂਦੇ ਕਿਊਆਰ ਕੋਡ ਨਾਲ ਟੈਗ ਜਾਰੀ ਕੀਤਾ ਜਾਵੇਗਾ। ਟੈਗ ਦੀ ਕੀਮਤ ਵਜੋਂ ਪ੍ਰਤੀ ਬੂਟਾ ਪੰਜ ਰੁਪਏ ਜਾਂ ਟੈਗ ਦੀ ਅਸਲ ਕੀਮਤ (ਜੋ ਵੀ ਵੱਧ ਹੋਵੇ) ਵਸੂਲੀ ਜਾਵੇਗੀ। ਇਹ ਰਕਮ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਦੇ ਖਾਤੇ ਵਿੱਚ ਜਮ੍ਹਾ ਕੀਤੀ ਜਾਵੇਗੀ। ਸਮਰੱਥ ਅਥਾਰਟੀ ਵੱਲੋਂ ਲੋੜ ਪੈਣ ‘ਤੇ ਟੈਗ ਦੀ ਕੀਮਤ ਵਿੱਚ ਸੋਧ ਕੀਤੀ ਜਾ ਸਕਦੀ ਹੈ।

 

ਇਸ ਮੌਕੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
gagan phul 27 December 2023 27 December 2023
Share This Article
Facebook Twitter Whatsapp Whatsapp Email Print
Previous Article 62 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਤਕਸੀਮ ਕੀਤੇ ਗਏ
Next Article ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?