10 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਰਿਵਾਈਜਿੰਗ ਅਥਾਰਟੀ ਅਫ਼ਸਰ 33 ਬਠਿੰਡਾ ਬੋਰਡ ਚੋਣ ਹਲਕਾ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ-ਕਮ-ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ 15 ਜਨਵਰੀ 2024 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ 92 ਬਠਿੰਡਾ ਸ਼ਹਿਰੀ ਵਿਧਾਨ ਸਭਾ ਚੋਣ ਹਲਕੇ ਦੇ ਸਮੂਹ ਬੀ.ਐਲ.ਓਜ਼ ਦੁਆਰਾ ਪਟਵਾਰੀਆਂ ਅਤੇ ਨਗਰ ਨਿਗਮ/ਨਗਰ ਕੌਂਸਲ ਦੇ ਕਰਮਚਾਰੀਆਂ ਦੇ ਸਹਿਯੋਗ ਲਈ ਚੋਣਾਂ ਸਬੰਧੀ ਹਰ ਇੱਕ ਪੋਲਿੰਗ ਸਟੇਸ਼ਨ ਤੇ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਪ੍ਰਾਪਤ ਹੋਏ ਫ਼ਾਰਮ ਨਗਰ ਨਿਗਮ/ਹਲਕਾ ਕੌਂਸਲ ਦੇ ਪਾਸ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ।
ਇਸ ਦੌਰਾਨ ਉਨ੍ਹਾਂ ਇਹ ਵੀ ਖਾਸ ਹਦਾਇਤ ਕੀਤੀ ਕਿ ਜਿੰਨ੍ਹਾਂ ਕਰਮਚਾਰੀਆਂ ਦੀ ਡਿਊਟੀ ਚੋਣਾਂ ਸਬੰਧੀ ਫ਼ਾਰਮ ਪ੍ਰਾਪਤ ਕਰਨ ਲਈ ਲੱਗੀ ਹੋਈ ਹੈ ਉਹ ਕੈਂਪ ਦੌਰਾਨ ਪ੍ਰਾਪਤ ਹੋਏ ਫ਼ਾਰਮ ਸਮੂਹ ਬੀ.ਐਲ.ਓਜ਼ ਪਾਸੋਂ ਜਮ੍ਹਾਂ ਕਰਵਾਉਣ ਤੋਂ ਇਲਾਵਾ ਲਿਸਟਾਂ ਬਣਾ ਕੇ ਦੇ ਦਫ਼ਤਰ ਜਮ੍ਹਾਂ ਕਰਵਾਉਣ ਤਾਂ ਜੋ ਇਸ ਸਬੰਧੀ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੂੰ ਸਮੇਂ ਸਿਰ ਭੇਜੀ ਜਾ ਸਕੇ।