–ਪਿੰਡ ਕਰਮਗੜ੍ਹ, ਝਲੂਰ ਦੇ ਵਿਕਾਸ ਕਾਰਜਾਂ ਲਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 4.58 ਕਰੋੜ ਰੁਪਏ ਦੀ ਦਿੱਤੇ ਗ੍ਰਾਂਟਾਂ ਦੇ ਗੱਫੇ
–ਛੱਪੜਾਂ ਦੇ ਨਵੀਨੀਕਰਨ, ਸਪੋਰਟਸ ਪਾਰਕਾਂ ਲਈ, ਸਕੂਲਾਂ ਲਈ ਦਿੱਤੇ ਜਾ ਰਹੇ ਹਨ ਫੰਡ
17 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਸ. ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਖੇਡ ਅਤੇ ਯੁਵਾ ਮਾਮਲਿਆਂ ਨੇ ਅੱਜ ਪਿੰਡ ਕਰਮਗੜ੍ਹ ਅਤੇ ਝਲੂਰ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਲਈ 4.58 ਕਰੋੜ ਰੁਪਏ ਦੀ ਗ੍ਰਾਂਟਾਂ ਦੇ ਗੱਫੇ ਵੰਡੇ।
ਪਿੰਡ ਕਰਮਗੜ੍ਹ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਮੰਤਰੀ ਸ. ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸਦਾ ਹੀ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਗ੍ਰਾਂਟਾਂ ਵੀ ਖੁੱਲ੍ਹ ਕੇ ਦਿੱਤੀਆਂ ਜਾ ਰਹੀਆਂ ਹਨ।
ਪਿੰਡ ਕਰਮਗੜ੍ਹ ਵਿਖੇ ਜਗ੍ਹਾਂ 61.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਥਾਪਰ ਮਾਡਲ ਉੱਤੇ ਅਧਾਰਿਤ ਇਸ ਨਵੀਨੀਕਰਨ ਪ੍ਰੋਜੈਕਟ ਅਧੀਨ ਛੱਪੜ ਦੇ ਆਲੇ ਦੁਆਲੇ ਇੰਟਰਲੋਕਿੰਗ ਟਾਈਲਾਂ ਲਗਾ ਕੇ ਇਸ ਨੂੰ ਲੋਕਾਂ ਦੇ ਸੈਰ ਕਰਨ ਲਈ ਪੱਕਾ ਕੀਤਾ ਜਾਵੇਗਾ। ਛੱਪੜ ਦੇ ਪਾਣੀ ਨੂੰ ਪਾਈਪ ਲਾਈਨ ਰਾਹੀਂ ਖੇਤਾਂ ਤੱਕ ਪਹੁੰਚਾਉਣ ਲਈ 11.29 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੁੰਦਿਆਂ ਹੀ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਕੋਈ ਦਿੱਕਤ ਦਰਪੇਸ਼ ਨਹੀਂ ਆਵੇਗੀ।
ਉਨ੍ਹਾਂ ਦੱਸਿਆ ਕਿ ਜਿੱਥੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋਇਆ ਹੈ ਉਸ ਦੇ ਨਾਲ ਹੀ ਪਿੰਡ ਵਿੱਚ ਗਰਾਊਂਡ ਬਣਾਉਣ ਲਈ 40 ਲੱਖ ਰੁਪਏ, ਪਿੰਡ ਦੇ ਸਕੂਲ ਲਈ 17 ਲੱਖ ਰੁਪਏ ਅਤੇ ਪਿੰਡ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਲਈ 83 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪਿੰਡ ਦੇ ਮੁੰਡਿਆਂ ਵੱਲੋਂ ਓਪਨ ਜਿਮ ਦੀ ਡਿਮਾਂਡ ਕੀਤੀ ਗਈ ਸੀ ਜਿਸ ਲਈ 40 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਦੀ ਸੱਥ ਦਾ ਕੰਮ ਵੀ ਜਲਦੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ 4.70 ਲੱਖ ਰੁਪਏ ਵਾਲੀਬਾਲ ਗਰਾਊਂਡ ਲਈ, ਪੀਣ ਵਾਲੇ ਪਾਣੀ ਦੇ ਪੰਪ ਲਈ 3.18 ਲੱਖ ਅਤੇ 4 ਲੱਖ ਰੁਪਏ ਸਟੀਲ ਦੀ ਟੈਂਕੀ ਲਈ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਪਿੰਡ ਦੀ ਧਰਮਸ਼ਾਲਾ ਲਈ 2 ਲੱਖ ਰੁਪਏ, ਬਾਜ਼ੀਗਰਾਂ ਦੀ ਬਸਤੀ ਵਿੱਚ ਰੌਸ਼ਨੀ ਵਾਲੀਆਂ ਲਾਈਟਾਂ ਲਈ 2 ਲੱਖ ਅਤੇ ਭਾਂਡਿਆਂ ਲਈ 50 ਹਜ਼ਰ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਹੀ ਪਿੰਡਾਂ ਚ ਛੱਪੜਾਂ ਦੇ ਨਵੀਨੀਕਰਨ ਤੋਂ ਇਲਾਵਾ ਖੇਡ ਮੈਦਾਨਾਂ ਬਣਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਪਿੰਡ ਝਲੂਰ ਵਿਖੇ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਦੀ ਪਰੇਸ਼ਾਨੀ ਤੋਂ ਨਿਜਾਤ ਦਿਵਾਉਣ ਲਈ ਛੱਪੜ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਲਈ 63 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ‘ਚ ਖੇਡਾਂ ਨੂੰ ਹੁਲਾਰਾ ਦੇਣ ਲਈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਪੋਰਟਸ ਪਾਰਕ ਬਣਾਉਣ ‘ਤੇ 40 ਲੱਖ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਡਿਸਪੈਂਸਰੀ’ ਤੇ 8 ਲੱਖ, ਸਰਕਾਰੀ ਪ੍ਰਾਇਮਰੀ ਸਕੂਲ- ਲਈ 5.40 ਲੱਖ ਰੁਪਏ, ਭਗਤ ਰਵਿਦਾਸ ਧਰਮਸ਼ਾਲਾ ਲਈ 2 ਲੱਖ, ਨਹਿਰੀ ਪਾਣੀ ਸਬੰਧੀ 32 ਲੱਖ ਰੁਪਏ ਅਤੇ ਪਿੰਡ ਦੇ ਪੰਚਾਇਤ ਘਰ ਲਈ 40 ਲੱਖ ਰੁਪਏ ਖਰਚੇ ਜਾ ਰਹੇ ਹਨ।
ਇਸ ਮੌਕੇ ਓ. ਐੱਸ. ਡੀ. ਸ੍ਰੀ ਹਸਨਪ੍ਰੀਤ ਭਾਰਦਵਾਜ,ਚੇਅਰਮੈਨ ਨਗਰ ਸੁਧਾਰ ਟਰੱਸਟ ਸ਼੍ਰੀ ਰਾਮ ਤੀਰਥ ਮੰਨਾ, ਸਰਕਾਰੀ ਅਫ਼ਸਰ ਅਤੇ ਕਰਮਚਾਰੀ ਹਾਜ਼ਰ ਸਨ