23 ਜਨਵਰੀ (ਕਰਨ ਭਂੀਖੀ) ਜੋਗਾ: ਬੀਤੇ ਦਿਨੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਗਏ ਬੀ.ਸੀ.ਏ ਭਾਗ ਦੂਜਾ ਸਮੈਸਟਰ ਚੌਥਾ ਦੇ ਵਿਿਦਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਸਾਰੇ ਵਿਿਦਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵਿਿਦਆਰਥੀਆਂ ਦੀ ਮਿਹਨਤ ਸਦਕਾ ਹੀ ਚੰਗੇ ਨਤੀਜੇ ਗ੍ਰਹਿਣ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਿਦਆਰਥੀਆਂ ਅੰਦਰ ਲਗਨ ਤੇ ਮਿਹਨਤ ਕਰਨ ਦੀ ਪ੍ਰਵਿਰਤੀ ਹੋਵੇਗੀ ਤਾਂ ਹੀ ਸੰਸਥਾਵਾਂ ਬੇਹਤਰ ਨਤੀਜੇ ਪ੍ਰਾਪਤ ਕਰ ਸਕਦੀਆਂ ਹਨ।ਇਸ ਮੌਕੇ ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਨਜੋਤ ਕੌਰ ਸਪੁੱਤਰੀ ਸ੍ਰ. ਬਲਜੀਤ ਸਿੰਘ ਨੇ 77 ਪ੍ਰਤੀਸ਼ਤ, ਜਸਵਿੰਦਰ ਕੌਰ ਸਪੁੱਤਰੀ ਸ੍ਰ. ਬਲਵੀਰ ਸਿੰਘ ਨੇ 76 ਪ੍ਰਤੀਸ਼ਤ ਅਤੇ ਮਨਜਿੰਦਰ ਕੌਰ ਸਪੁੱਤਰੀ ਸ੍ਰ. ਹਰਵਿੰਦਰ ਸਿੰਘ ਨੇ 73 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ ਅਤੇ ਉਪ-ਚੇਅਰਮੈਨ ਸ੍ਰ. ਪਰਮਜੀਤ ਸਿੰਘ ਬੁਰਹ ਹਰੀ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਵਧਾਈ ਦਿੱਤੀ। ਇਸ ਵਿਸ਼ੇਸ਼ ਮੌਕੇ ਸਹਾਇਕ ਪ੍ਰੋਫੈਸਰ ਅਮਨਦੀਪ ਕੌਰ, ਗੁਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।