31 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸਰੋਜ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਰਜਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਪ੍ਰਿੰਸੀਪਲ ਰਾਜੇਸ਼ ਕੁਮਾਰ ਅਤੇ ਨੋਡਲ ਅਫ਼ਸਰ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਆਰ.ਏ.ਏ. ਵਿਗਿਆਨ ਪ੍ਰਦਰਸ਼ਨੀ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਮੈਂਟੋਰ ਸੁਖਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਰਾਸ਼ਟਰੀ ਅਵਿਸ਼ਕਾਰ ਅਭਿਆਨ ਵਿਗਿਆਨ ਪ੍ਰਦਰਸ਼ਨੀ ਵਿੱਚ ਤਿੰਨ ਬਲਾਕਾਂ ਵਿੱਚੋ ਪਹਿਲੀ ਪੁਜੀਸ਼ਨ ਹਾਸਿਲ ਕਰਨ ਵਾਲੇ 30 ਵਿਦਿਆਰਥੀਆਂ ਨੇ ਭਾਗ ਲਿਆ। ਬੀਐਮ ਢਿੱਲੋਂ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਵੱਖ ਵੱਖ ਉੱਪ ਵਿਸ਼ਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਿਲ ਕਰਨ ਵਾਲੇ ਸਿਮਰਨਜੋਤ ਕੌਰ, ਵਰੁਣ ਬਾਂਸਲ, ਕੋਮਲਪ੍ਰੀਤ ਕੌਰ, ਅਮਨਦੀਪ ਸ਼ਰਮਾ, ਅਮਨਦੀਪ ਕੌਰ, ਅਮਨਪ੍ਰੀਤ ਕੌਰ, ਪਰਦੀਪ ਕੌਰ, ਸੁਖਨੀਤ ਕੌਰ, ਮੁਕੁਲ ਕੁਮਾਰ ਅਤੇ ਕ੍ਰਿਸ਼ਨ ਸਿੰਘ ਨੂੰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਬਰਜਿੰਦਰ ਪਾਲ ਸਿੰਘ ਅਤੇ ਪ੍ਰਿੰਸੀਪਲ ਰਾਜੇਸ਼ ਕੁਮਾਰ ਦੁਆਰਾ ਸਨਮਾਨਿਤ ਕੀਤਾ ਗਿਆ। ਡਿਪਟੀ ਡੀ.ਈ.ਓ. ਬਰਜਿੰਦਰ ਪਾਲ ਸਿੰਘ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਕਿਹਾ ਕਿ ਜੇਤੂ ਵਿਦਿਆਰਥੀ ਦੋ ਫ਼ਰਵਰੀ ਨੂੰ ਗੁਰੂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਹੋਣ ਜਾ ਰਹੇ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਹਿੱਸਾ ਲੈਣਗੇ। ਇਸ ਮੌਕੇ ਜਜਮੈਂਟ ਟੀਮ ਦੇ ਤੌਰ ਤੇ ਵਿਜੇ ਕੁਮਾਰ, ਰੁਪਿੰਦਰ ਸਿੰਘ, ਜਸਵਿੰਦਰ ਸਿੰਘ, ਮੈਡਮ ਸਿੰਮੀ, ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਅਤੇ ਅਧਿਆਪਕ ਸਾਹਿਬਾਨ ਹਾਜ਼ਿਰ ਰਹੇ।