-ਏਮਜ਼ ਬਠਿੰਡਾ ਦੇ ਉਦਘਾਟਨ ਨਾਲ ਮਾਲਵਾ ਸਮੇਤ ਗੁਆਂਢੀ ਰਾਜਾਂ ਦੇ ਮਰੀਜ਼ਾਂ ਨੂੰ ਮਿਲੇਗੀ ਵੱਡੀ ਰਾਹਤ
26 ਫਰਵਰੀ (ਰਾਜਦੀਪ ਜੋਸ਼ੀ) ਸੰਗਤ ਮੰਡੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਭਾਰਤ ਨੂੰ ਇੱਕ ਵਿਕਸਤ ਦੇਸ਼ ਵਜੋਂ ਮਿਲੀ ਮਾਨਤਾ ਬਠਿੰਡਾ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸਮਾਜ ਦੀ ਉੱਨਤੀ ਅਤੇ ਦੇਸ਼ ਦੀ ਤਰੱਕੀ ਲਈ ਕਈ ਰਿਕਾਰਡ ਕਾਇਮ ਕੀਤੇ ਜਾ ਰਹੇ ਹਨ ਅਤੇ ਇਹ ਹਰ ਵਰਗ ਦੀ ਭਲਾਈ ਲਈ ਸ਼ਲਾਘਾਯੋਗ ਕਦਮ ਹਨ। ਉਪਰੋਕਤ ਗੱਲਾਂ ਸਾਬਕਾ ਵਿਧਾਇਕ ਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਹੀਆਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ, ਜਿਸ ਨਾਲ ਸਿੱਖਿਅਤ ਅਤੇ ਸਿਹਤਮੰਦ ਭਾਰਤ ਦੀ ਸਿਰਜਣਾ ਹੋਵੇਗੀ। ਅੱਜ ਇੱਕ ਵਰਚੁਅਲ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਗਰਿਕਾਂ ਨੂੰ ਪੰਜ ਨਵੇਂ ਏਮਜ਼ ਸੌਂਪੇ, ਜਿਨ੍ਹਾਂ ਵਿੱਚ ਏਮਜ਼ ਬਠਿੰਡਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ 750 ਬਿਸਤਰਿਆਂ ਵਾਲੇ ਉਕਤ ਹਸਪਤਾਲ ‘ਤੇ ਕਰੀਬ 950 ਕਰੋੜ ਰੁਪਏ ਦੀ ਲਾਗਤ ਆਈ ਹੈ। ਏਮਜ਼ ਵਿੱਚ ਮੋਦੀ ਸਰਕਾਰ ਵੱਲੋਂ ਆਮ ਲੋਕਾਂ ਨੂੰ ਜਨ ਔਸ਼ਧੀ ਕੇਂਦਰ ਤੋਂ ਲੈ ਕੇ ਸੀਜ਼ੇਰੀਅਨ ਸੈਕਸ਼ਨ ਤੱਕ ਦੀਆਂ ਸਸਤੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਮੋਦੀ ਸਰਕਾਰ ਦੇ ਸਿਹਤਮੰਦ ਭਾਰਤ, ਸਿੱਖਿਅਤ ਭਾਰਤ ਦੇ ਮੰਤਰ ਨੂੰ ਅੱਜ ਸਾਕਾਰ ਹੁੰਦਾ ਦੇਖਿਆ ਹੈ। ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਬਦੌਲਤ ਅੱਜ ਵਿਸ਼ਵ ਭਰ ਵਿੱਚ ਵਿਕਾਸਸ਼ੀਲ ਭਾਰਤ ਨੂੰ ਵਿਕਸਤ ਭਾਰਤ ਵਜੋਂ ਜਾਣਿਆ ਜਾਣ ਲੱਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਯੋਗ ਕਦਮ ਚੁੱਕੇ ਜਾ ਰਹੇ ਹਨ। ਭਾਜਪਾ ਸਰਕਾਰ ਵੱਲੋਂ ਨਾਰੀ ਸ਼ਕਤੀ ਨੂੰ ਵੀ ਉਤਸ਼ਾਹਿਤ ਕਰਨ ਲਈ ਜ਼ਮੀਨੀ ਪੱਧਰ ‘ਤੇ ਕਈ ਕੰਮ ਕੀਤੇ ਗਏ ਹਨ। ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ 400 ਤੋਂ ਵੱਧ ਸੀਟਾਂ ਜਿੱਤ ਕੇ ਐਨ.ਡੀ.ਏ ਗਠਜੋੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਤੀਜੀ ਵਾਰ ਕੇਂਦਰ ਵਿੱਚ ਸਰਕਾਰ ਬਣਾਏਗਾ ਅਤੇ ਉਕਤ ਸਰਕਾਰ ਦੇ ਕਾਰਜਕਾਲ ਦੌਰਾਨ , ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਕਲਪ ਤਹਿਤ ਇਤਿਹਾਸਕ ਫੈਸਲੇ ਲਏ ਜਾਣਗੇ।