27 ਫਰਵਰੀ (ਰਾਜਦੀਪ ਜੋਸ਼ੀ) ਸੰਗਤ ਮੰਡੀ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਮਿਤੀ 27.02.2024 ਨੂੰ ਸ਼੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਬਠਿੰਡਾ ਦੀ ਸਬ-ਡਿਵੀਜਨ ਬਠਿੰਡਾ ਦਿਹਾਤੀ ਦੇ ਥਾਣਾ ਨੰਦਗੜ੍ਹ ਏਰੀਏ ਦੇ ਪਿੰਡਾਂ ਵਿੱਚ ਏਰੀਏ ਦੀ ਵੰਡ ਕਰਕੇ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਸ ਅਪਰੇਸ਼ਨ ਦੀ ਅਗਵਾਈ ਸ਼੍ਰੀ ਮਨਜੀਤ ਸਿੰਘ ਡੀ.ਐੱਸ.ਪੀ ਬਠਿੰਡਾ ਦਿਹਾਤੀ ਨੇ ਕੀਤੀ। ਇਸ ਸਰਚ ਅਭਿਆਨ ਦੌਰਾਨ ਸੀ.ਆਈ.ਏ-1/2 ਅਤੇ ਮੁੱਖ ਅਫਸਰਾਨ ਥਾਣਾ ਹਾਜਰ ਸਨ।
ਇਸ ਮੌਕੇ ਸ਼੍ਰੀ ਮਨਜੀਤ ਸਿੰਘ ਡੀ.ਐੱਸ.ਪੀ ਬਠਿੰਡਾ ਦਿਹਾਤੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ਼ੇ ਅੰਦਰ ਸ਼ਰਾਰਤੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਜਿਲ੍ਹਾ ਬਠਿੰਡਾ ਦੀ ਸਬ-ਡਿਵੀਜਨ ਬਠਿੰਡਾ ਦਿਹਾਤੀ ਦੇ ਥਾਣਾ ਨੰਦਗੜ੍ਹ ਏਰੀਏ ਦੇ ਪਿੰਡਾਂ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਾ ਬੰਦੀ ਕਰਕੇ ਸੀਲ ਕੀਤਾ ਗਿਆ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ।
ਇਸ ਸਰਚ ਅਪਰੇਸ਼ਨ ਦੌਰਾਨ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਦੇ ਕਬਜ਼ੇ ਵਿੱਚੋਂ 360 ਨਸ਼ੀਲੀਆਂ ਗੋਲੀਆਂ, 255 ਪ੍ਰੈਗਾਬਾਲਨ ਕੈਪਸੂਲ, ਦੋ ਕਾਰਾਂ, ਦੋ ਮੋਟਰਸਾਈਕਲ, 32000 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਗਿਰਫ਼ਤਾਰ ਕੀਤੇ ਵਿਅਕਤੀਆਂ ਖਿਲਾਫ਼ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਦੌਰਾਨ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਨਸ਼ਾ ਸਮੱਗਲਰ ਨਸ਼ਾ ਵੇਚਦਾ ਤਾਂ ਉਸਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ 75080-09080 ਨੰਬਰ ਪਰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਨਸ਼ੇ ਦੀ ਤਸਕਰੀ ਰੋਕਣ ਲਈ ਬਠਿੰਡਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਚਲਾਇਆ (CASO) ਸਰਚ ਅਭਿਆਨ
Highlights
- #bathindanews
Leave a comment