6 ਮਾਰਚ (ਰਿੰਪਲ ਗੋਲਣ) ਭਿੱਖੀਵਿੰਡ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਦੀ ਇਕਾਈ ਚੀਮਾ ਖੁਰਦ ਤੋਂ ਤੀਸਰਾ ਜਥਾ ਕਿਸਾਨੀ ਅੰਦੋਲਨ 2.0 ਲਈ ਗੁਰਵਿੰਦਰ ਸਿੰਘ (ਸੋਨਾ) ਚੀਮਾ ਤੇ ਜਗਜੀਤ ਸਿੰਘ (ਜੱਗਾ) ਚੀਮਾ ਦੀ ਪ੍ਰਧਾਨਗੀ ਹੇਠ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਚੀਮਾ ਤੇ ਸ਼ਰਨਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ‘ਚ ਕਿਸਾਨੀ ਅੰਦੋਲਨ 2.0 ਨੂੰ ਲੈ ਕੇ ਉਤਸ਼ਾਹ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਵੱਡੇ ਜਥੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਚੀਮਾ ਖੁਰਦ ਤੋਂ ਤੀਸਰਾ ਜਥਾ ਸ਼ੰਭੂ ਬਾਰਡਰ ਲਈ ਰਵਾਨਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸਾਡੇ ਨਗਰ ਵਿੱਚੋਂ ਇਸੇ ਤਰ੍ਹਾਂ ਕਿਸਾਨਾਂ,ਮਜ਼ਦੂਰਾਂ,ਬੀਬੀਆਂ ਤੇ ਨੌਜਵਾਨਾਂ ਦੇ ਜਥੇ ਦਿੱਲੀ ਵੱਲ ਕੂਚ ਕਰਦੇ ਰਹਿਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾਈ ਸਰਕਾਰ ਕਿਸਾਨੀ ਨੂੰ ਖ਼ਤਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਮਾਰੂ ਨੀਤੀਆਂ ਦਿਨ-ਬ-ਦਿਨ ਜੱਗ ਜ਼ਾਹਰ ਹੋ ਰਹੀਆਂ ਹਨ। ਇਸ ਮੌਕੇ ਹਰਪਾਲ ਸਿੰਘ ਚੀਮਾ ਤੇ ਹਰਦੇਵ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਸਾਰੀਆਂ ਫ਼ਸਲਾਂ ਦੀ ਖਰੀਦ ‘ਤੇ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਉਣ,ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ,ਕਿਸਾਨ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ,ਫ਼ਸਲੀ ਬੀਮਾ ਯੋਜਨਾ ਲਾਗੂ ਕਰਨ,ਜ਼ਮੀਨਾਂ ਅਕਵਾਇਰ ਕਰਨ ਸੰਬੰਧੀ ਕਾਨੂੰਨ ਨੂੰ 2013 ਵਾਲੇ ਰੂਪ ਵਿੱਚ ਬਹਾਲ ਕਰਨ,ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ,ਦਿੱਲੀ ਅੰਦੋਲਨ 1.0 ਦੌਰਾਨ ਕਿਸਾਨਾਂ ‘ਤੇ ਦਰਜ ਕੀਤੇ ਪੁਲਸ ਕੇਸ ਰੱਦ ਕਰਨ, ਖੇਤੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਵਿੱਚੋਂ ਬਾਹਰ ਕਰਨ, ਬਿਜਲੀ ਸੋਧ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਗੁਰਜਿੰਦਰ ਸਿੰਘ ਚੀਮਾ, ਗੁਰਦਿਆਲ ਸਿੰਘ ਚੀਮਾ, ਲਵਪ੍ਰੀਤ ਸਿੰਘ ਚੀਮਾ, ਸ਼ਮਸ਼ੇਰ ਸਿੰਘ ਚੀਮਾ, ਬਲਜੀਤ ਸਿੰਘ ਚੀਮਾ, ਗੁਰਲਾਲ ਸਿੰਘ ਚੀਮਾ, ਗੁਰਜੰਟ ਸਿੰਘ ਚੀਮਾ, ਕਰਨਬੀਰ ਸਿੰਘ ਚੀਮਾ, ਰਾਜਬੀਰ ਸਿੰਘ ਬੁੱਟਰ, ਸਰਬ ਸੰਧੂ, ਗੁਰਲਾਲ ਅਮੀਰਕੇ, ਹਰਜੀਤ ਸਿੰਘ ਚੀਮਾ, ਸੁਖਚੈਨ ਸਿੰਘ ਅਮੀਰਕੇ,ਰਮੇਸ਼ ਸ਼ਰਮਾ ਆਦਿ ਕਿਸਾਨਾਂ ਨੂੰ ਜਥੇਬੰਦੀ ਵੱਲੋਂ ਸ਼ੰਭੂ ਬਾਰਡਰ ਲਈ ਰਵਾਨਾ ਕੀਤਾ ਗਿਆ।