ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ
’ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ…
ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ
*ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ…
“ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਮੱਦੇਨਜ਼ਰ”
ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ…
ਰਾਮ ਭਗਵਾਨ ਦੇ ਮੰਦਰ ਦੇ ਉਦਘਾਟਨ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ
21 ਜਨਵਰੀ (ਨਿਰੰਜਣ ਬੋਹਾ) ਬੋਹਾ: ਸ਼੍ਰੀ ਸਨਾਤਮ ਧਰਮ ਪ੍ਰਚਾਰਕ ਸੰਘ…
ਅਧਿਆਪਕ ਟਰੇਨਿੰਗ ਪ੍ਰੋਗਰਾਮ ਵਿੱਚ ਅਧਿਆਪਕ ਲੈ ਰਹੇ ਹਨ ਸਿਖਲਾਈ- ਡਾਈਟ ਪ੍ਰਿੰਸੀਪਲ
20 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਸਿੱਖਿਆ ਵਿਭਾਗ ਅਤੇ ਐਸ.ਸੀ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਅਧਿਆਪਕ ਟਰੇਨਿੰਗ ਪ੍ਰੋਗਰਾਮ ਸਫ਼ਲਤਾ ਪੂਰਵਕ ਚੱਲ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਈਟ ਪ੍ਰਿੰਸੀਪਲ ਸ਼੍ਰੀ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿੱਚ ਲੈਕਚਰਾਰ ਸਾਹਿਬਾਨ ਅਤੇ ਸਕੂਲ ਆਫ਼ ਐਮੀਂਨੇਂਸ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਬਰਨਾਲਾ ਵਿਖੇ ਮਾਸਟਰ ਕੇਡਰ ਦਾ ਟਰੇਨਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਹਨਾਂ ਟਰੇਨਿੰਗ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲਾ ਅਫ਼ਸਰ ਸ੍ਰ ਬਰਜਿੰਦਰਪਾਲ ਸਿੰਘ ਵੱਲੋਂ ਵਿਜਿਟ ਕੀਤਾ ਜਾ ਰਿਹਾ ਹੈ। ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਹਾਇਰ ਸੈਕੰਡਰੀ ਵਰਗ ਦੇ ਅੰਗਰੇਜ਼ੀ, ਇਤਿਹਾਸ ਅਰਥ ਸ਼ਾਸਤਰ, ਗਣਿਤ ਵਿਸ਼ਿਆਂ ਨਾਲ ਸੰਬੰਧਿਤ ਅਤੇ ਹਾਈ ਪੱਧਰ ਦੇ ਸਮਾਜਿਕ ਸਿੱਖਿਆ,ਗਣਿਤ ਅਤੇ ਹਿੰਦੀ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਦੁਆਰਾ ਟਰੇਨਿੰਗ ਪ੍ਰਾਪਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਹਨਾਂ ਟਰੇਨਿੰਗ ਪ੍ਰੋਗਰਾਮਾਂ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਆਪਣੇ ਵਿਸ਼ਿਆਂ ਨੂੰ ਕਿਵੇਂ ਰੌਚਕ ਅਤੇ ਸਰਲ ਤਰੀਕੇ ਨਾਲ ਪੜ੍ਹਾਇਆ ਜਾਵੇ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਅਧਿਆਪਕ ਖੁਦ ਵੀ ਆਪਣੇ ਪੜ੍ਹਾਉਣ ਦੇ ਨਵੇਂ ਨਵੇਂ ਤਰੀਕੇ ਪ੍ਰੋਗਰਾਮ ਵਿੱਚ ਸਾਂਝਾ ਕਰਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਅਧਿਆਪਕ ਹੀ ਇਹਨਾਂ ਟ੍ਰੇਨਿੰਗ ਪ੍ਰੋਗਰਾਮਾਂ ਦਾ ਹਿੱਸਾ ਬਣਨਗੇ। ਇਹਨਾਂ ਪ੍ਰੋਗਰਾਮਾਂ ਵਿੱਚ ਲੈਕਚਰਾਰ ਕਾਡਰ ਲਈ ਲੈਕਚਰਾਰ ਪਰਮਿੰਦਰ ਸਿੰਘ ਅਤੇ ਅਧਿਆਪਕ ਕਾਡਰ ਲਈ ਕਮਲਦੀਪ ਵੱਲੋਂ ਕੋਆਰਡੀਨੇਟਰ ਦੀ ਭੂਮਿਕਾ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ। ਉਹਨਾਂ ਬੇਹਤਰ ਪ੍ਰਬੰਧਾਂ ਲਈ ਪ੍ਰਿੰਸੀਪਲ ਹਰੀਸ਼ ਬਾਂਸਲ, ਪ੍ਰਿੰਸੀਪਲ ਵਿਨਸੀ ਜਿੰਦਲ, ਹੈਡ ਮਿਸਟਰੈਸ ਮੈਡਮ ਸੋਨੀਆ, ਸੀਐਚਟੀ ਗਿਆਨ ਕੌਰ ਅਤੇ ਰਿਸੋਰਸ ਪਰਸਨਜ ਦਾ ਧੰਨਵਾਦ ਕੀਤਾ।
ਉਦਯੋਗਾਂ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾਣਗੇ ਹੁਨਰ ਵਿਕਾਸ ਦੇ ਕੋਰਸ : ਡਿਪਟੀ ਕਮਿਸ਼ਨਰ
20 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ…
ਧੀਆਂ ਸਾਡਾ ਮਾਣ, ਇਨ੍ਹਾਂ ਨੂੰ ਬਰਾਬਰ ਹੱਕ ਦਿੱਤੇ ਜਾਣ, ਵਿਧਾਇਕ ਕੁਲਵੰਤ ਸਿੰਘ ਪੰਡੋਰੀ
ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਵਿਖੇ ਧੀਆਂ ਦੀ ਲੋਹੜੀ ਮਨਾਈ…
ਗੋਪਾਲ ਸਿੰਘ ਕੋਟ ਫੱਤਾ ਪੀ. ਸੀ .ਐਸ ਦਾ ਪਲੇਠਾ ਕਾਵਿ ਸੰਗ੍ਰਹਿ “ਮਿੱਟੀ ਦੀ ਕਸਕ” ਲੋਕ ਅਰਪਣ
--ਰੋਚਕ ਭਰਪੂਰ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਦਾ ਦਰਪਣ ਹੈ…
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ
ਚੰਡੀਗੜ੍ਹ, 19 ਜਨਵਰੀ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ…
