ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ
ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ…
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ
ਸਕੱਤਰ ਟਰਾਂਸਪੋਰਟ ਨੂੰ ਤਰੱਕੀਆਂ ਅਤੇ ਤਰਸ ਦੇ ਆਧਾਰ 'ਤੇ ਰਹਿੰਦੀਆਂ…
ਵਿਧਾਇਕ ਬੁੱਧ ਰਾਮ ਨੇ ਮਿਊਂਸਪਲ ਕਮੇਟੀ ਬੁਢਲਾਡਾ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਫਾਇਰ ਬ੍ਰਿਗੇਡ ਮੁਹੱਈਆ ਕਰਵਾਈ
*ਮੁੱਖ ਮੰਤਰੀ ਭਗਵੰਤ ਮਾਨ ਨੇ ਬੁਢਲਾਡਾ ਫੇਰੀ ਦੌਰਾਨ ਹਲਕੇ ਦੇ…
ਐਡਵੋਕੇਟ ਦਲਿਓ ਸੀ.ਪੀ.ਆਈ.(ਐਮ) ਪੰਜਾਬ ਦੇ ਸੂਬਾ ਸਕੱਤਰੇਤ ਮੈਂਬਰ ਚੁਣੇ ਗਏ
ਕਮਿਊਨਿਸਟ ਆਗੂਆਂ ਨੇ ਦਿੱਤੀ ਵਧਾਈ 11 ਜਨਵਰੀ (ਕਰਨ ਭੀਖੀ) ਮਾਨਸਾ: ਸੀ.ਪੀ.ਆਈ.(ਐਮ)…
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ, 11 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ…
ਜ਼ਿਲ੍ਹੇ ਦੇ ਐਮੀਨੈਂਸ ਸਕੂਲਾ ਦੀਆਂ ਪ੍ਰਬੰਧਨ ਕਮੇਟੀਆਂ ਦੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
11 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ, ਐਸ.ਸੀ.ਈ.ਆਰ.ਟੀ ਵੱਲੋਂ ਸ. ਸ਼ਮਸ਼ੇਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਤੇ ਸ.ਬਰਜਿੰਦਰਪਾਲ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਦੀਆਂ ਮੈਨੇਜਮੈਂਟ ਕਮੇਟੀਆਂ (ਐੱਸ.ਐੱਮ.ਸੀਜ਼.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਗਈ। ਉਹਨਾਂ ਦੱਸਿਆ ਕਿ ਇਹ ਸਿਖਲਾਈ ਸੂਬੇ ਦੇ 117 ਸਕੂਲ ਆਫ਼ ਐਮੀਨੈਂਸ, 10 ਮੈਰੀਟੋਰੀਅਸ ਸਕੂਲਾਂ ਅਤੇ 18 ਸੀਨੀਅਰ ਸੈਕੰਡਰੀ ਗਰਲਜ਼ ਸਕੂਲਾਂ ਦੇ ਐਸ.ਐਮ.ਸੀਜ਼, ਕੁੱਲ 145 ਸਕੂਲਾਂ ਲਈ ਹੈ । ਜਿਸ ਦੇ ਸਬੰਧ ਵਿੱਚ ਸਮਰੱਥਾ ਸੰਸਥਾ ਵੱਲੋਂ ਸ਼੍ਰੀ ਕੁੰਜਨ ਅਤੇ ਮਿਸ ਕਾਜਲ ਐਸ.ਐਮ.ਸੀਜ਼ ਟਰੇਨਰ ਨੇ ਸ਼ਹੀਦ ਬਿੱਕਰ ਸਿੰਘ ਹੌਲਦਾਰ ਸਕੂਲ ਆਫ਼ ਐਮੀਨੈਂਸ ਵਿਖੇ ਜ਼ਿਲ੍ਹੇ ਦੇ ਤਿੰਨ ਸਕੂਲ ਆਫ਼ ਐਮੀਨੈਂਸ ਬਰਨਾਲਾ, ਭਦੌੜ, ਮਹਿਲ ਕਲਾਂ ਦੇ 15 ਕਮੇਟੀ ਮੈਬਰਜ਼ ਜਿਸ ਵਿੱਚ ਚੇਅਰਮੈਨ, ਉੱਪ ਚੇਅਰਮੈਨ, ਮੈਂਬਰ,ਸਮਾਜ ਸੇਵੀ, ਮਾਤਾ ਪਿਤਾ ਮੈਂਬਰਾਂ ਨੂੰ ਇੱਕ ਰੋਜ਼ਾ ਕੈਂਪ ਦੌਰਾਨ ਸਿਖਲਾਈ ਦਿੱਤੀ । ਇਸ ਸਿਖਲਾਈ ਕੈਂਪ ਦਾ ਉਦੇਸ਼ ਬਾਰੇ ਸ.ਬਰਜਿੰਦਰਪਾਲ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ. ਤੇ ਵਰਕਸ਼ਾਪ ਪ੍ਰਬੰਧਕ ਪ੍ਰਿੰਸੀਪਲ ਹਰੀਸ਼ ਬਾਂਸਲ ਸਕੂਲ ਆਫ਼ ਐਮੀਨੈਂਸ ਬਰਨਾਲਾ ਨੇ ਦੱਸਿਆ ਕਿ ਐੱਸ.ਐੱਮ.ਸੀਜ਼. ਦੇ ਮੈਂਬਰਾਂ ਨੂੰ ਸਕੂਲ ਦੀ ਸਹਾਇਤਾ ਕਰਨ ਲਈ ਸਕੂਲ ਦੀਆਂ ਲੋੜਾਂ ਦੀ ਪਛਾਣ ਕਰਕੇ ਹੱਲ ਕਰਨ ਵਿਚ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਵੱਲ ਧਿਆਨ ਦੇਣਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਐੱਸ.ਐੱਮ.ਸੀਜ਼. ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਸਕੂਲਾਂ ਵਿੱਚ ਸਕੀਮਾਂ ਦੇ ਲਾਗੂ ਕਰਨ ਵਿੱਚ ਸਹਾਇਤਾ ਕਰਨਾ ਹੈ। ਇੱਕ ਨਵੀਨਤਾਕਾਰੀ ਕਦਮ ਵਿੱਚ, ਸਕੂਲ ਸਿੱਖਿਆ ਵਿਭਾਗ ਨੇ ਐੱਸ.ਐੱਮ.ਸੀਜ਼ ਮੈਂਬਰਾਂ ਲਈ ਇਕ ਦਸਤਾਵੇਜ਼ੀ ਅਤੇ ਇਕ ਕਿਤਾਬਚਾ ਤਿਆਰ ਕੀਤਾ ਹੈ, ਜਿਸ ਦੀ ਵਰਤੋਂ ਇਕ ਸਿਖਲਾਈ ਸਰੋਤ ਵਜੋਂ ਕੀਤੀ ਜਾਵੇਗਾ। ਇਸ ਮੌਕੇ ਉੱਪ ਚੇਅਰਮੈਨ ਬਲਵਿੰਦਰ ਸਿੰਘ, ਭੁਵਨੇਸ਼ਵਰ ਕੁਮਾਰ, ਦਿਨੇਸ਼ ਗੋਇਲ, ਗੁਰਮੀਤ ਕੌਰ ਸਕੂਲ ਆਫ਼ ਐਮੀਨੈਂਸ ਬਰਨਾਲਾ , ਚੇਅਰਮੈਨ ਹੇਮਰਾਜ, ਲੈਕਚਰਾਰ ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਗੁਰਪਾਲ ਸਿੰਘ, ਜਗਜੀਤ ਸਿੰਘ ਸਕੂਲ ਆਫ਼ ਐਮੀਨੈਂਸ ਭਦੌੜ , ਚੇਅਰਮੈਨ ਜਗਸੀਰ ਸਿੰਘ, ਲੈਕਚਰਾਰ ਦਰਸ਼ਨ ਸਿੰਘ, ਜਗਪਾਲ ਸਿੰਘ, ਤਰਨਜੀਤ ਕੌਰ, ਮਨਜੀਤ ਕੌਰ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਹਾਜ਼ਰ ਰਹੇ।
ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ
ਆਜੀਵਿਕਾ ਮਿਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਕੀਤੀ ਭਰਪੂਰ…
ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਮਿਹਨਤ ਨਾਲ ਵੱਧਣ ਅੱਗੇ : ਡਵੀਜ਼ਨਲ ਕਮਿਸ਼ਨਰ
o ਸਵੈ ਰੋਜ਼ਗਾਰ ਰਾਹੀਂ ਮਹਿਲਾਵਾਂ ਕਰ ਸਕਦੀਆਂ ਹਨ ਆਪਣੀ ਆਮਦਨ ਚ…
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ…
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ…
