ਸਰਕਾਰੀ ਹਾਈ ਸਕੂਲ ਕਾਹਨੇਕੇ ਦੇ ਵਿਦਿਆਰਥੀਆਂ ਦੀ ਇੱਕ ਰੋਜ਼ਾ ਵਿੱਦਿਅਕ ਵਿਜ਼ਿਟ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ
8 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਸਿੱਖਿਆ ਵਿਭਾਗ ਪੰਜਾਬ…
ਜ਼ਿਲ੍ਹਾ ਬਰਨਾਲਾ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁੱਖੀਆਂ ਦੀ ਕੀਤੀ ਗਈ ਮੀਟਿੰਗ
7 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਮਾਨਯੋਗ ਡੀ.ਜੀ.ਐਸ.ਈ. ਪੰਜਾਬ ਦੁਆਰਾ ਕੀਤੀ ਗਈ ਜ਼ੂਮ ਮੀਟਿੰਗ ਵਿੱਚ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਮੁੱਖੀਆਂ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਮੈਡਮ ਸਰੋਜ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਦਫ਼ਤਰ ਦੇ ਵੀ.ਸੀ. ਰੂਮ ਵਿੱਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਪਾਲ ਜ਼ਿਲ੍ਹਾ ਮੈਂਟਰ ਕੰਪਿਊਟਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾਂ ਏਡਿਡ ਸਕੂਲ ਦੇ ਮੁੱਖੀਆਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਬੋਲਦਿਆਂ ਮਹਿੰਦਰ ਪਾਲ ਜ਼ਿਲ੍ਹਾ ਮੈਂਟਰ ਕੰਪਿਊਟਰ ਨੇ ਕਿਹਾ ਕਿ ਮਾਨਯੋਗ ਡੀ.ਜੀ.ਐਸ.ਈ ਵੱਲੋਂ ਲਈ ਗਈ ਮੀਟਿੰਗ ਵਿੱਚ ਦਿੱਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਐਸ.ਸੀ. ਵਿਦਿਆਰਥੀਆਂ ਨੂੰ ਪ੍ਰੀ ਮੈਟ੍ਰਿਕ ਐਸ.ਸੀ. ਕੰਪੋਨੈਂਟ 1 ਸਕੀਮ ਵਿੱਚ ਅਪਲਾਈ ਕਰਵਾਇਆ ਜਾਵੇ। ਇਸ ਮੀਟਿੰਗ ਵਿੱਚ ਹਰੀਸ਼ ਕੁਮਾਰ ਹੈਡਮਾਸਟਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਬੋਰਡ ਪ੍ਰੀਖਿਆਵਾਂ ਵਿੱਚ ਵਰਤੀ ਜਾਣ ਵਾਲੀ ਐਪ ਬਾਰੇ ਕੇਂਦਰ ਕੰਟਰੋਲਰਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਤੇ ਬੋਲਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਡਾ. ਬਰਜਿੰਦਰਪਾਲ ਸਿੰਘ ਨੇ ਸਕੂਲ ਮੁੱਖੀਆਂ ਨੂੰ ਸਕਾਲਰਸ਼ਿਪ ਦੇ ਨਾਲ-ਨਾਲ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਕਿਹਾ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹ੍ਹਾ ਸਿੱਖਿਆ ਅਫ਼ਸਰ (ਸ) ਮੈਡਮ ਸਰੋਜ ਰਾਣੀ ਵੱਲੋਂ ਸਕੂਲ ਮੁੱਖੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਡਿਊਟੀਆਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਨ ਲਈ ਕਿਹਾ ਅਤੇ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਕਿਹਾ। ਇਸ ਮੀਟਿੰਗ ਵਿੱਚ ਤਿੰਨੇ ਬਲਾਕਾਂ ਦੇ ਬੀ.ਐਨ.ਓ, ਰਾਕੇਸ਼ ਚੰਦਰ ਕਲਰਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ, ਕੀਰਤੀ ਦੇਵ ਐਮ.ਆਈ.ਐਸ. ਕੋਆਰਡੀਨੇਟਰ, ਸਕੂਲਾਂ ਦੇ ਪ੍ਰਿੰਸੀਪਲ, ਹੈਡਮਾਸਟਰ ਅਤੇ ਸਕੂਲ ਇੰਚਾਰਜ ਸ਼ਾਮਲ ਹੋਏ।
“ਆਪ ਦੀ ਸਰਕਾਰ ਆਪ ਦੇ ਦੁਆਰ” ਸਪੈਸ਼ਲ ਕੈਂਪ ਆਮ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਤ: ਜਸਪ੍ਰੀਤ ਸਿੰਘ
562 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ…
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਹੇਠ ਪਿੰਡ ਕੋਟਧਰਮੁ ਵਿਖੇ ਝਾਕੀਆਂ ਦਾ ਜ਼ੋਰਦਾਰ ਸਵਾਗਤ
*ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ…
ਆਪ ਦੀ ਸਰਕਾਰ, ਆਪ ਦੇ ਦਵਾਰ ਤਹਿਤ ਜ਼ਿਲ੍ਹਾ ਬਰਨਾਲਾ ‘ਚ ਲਗਾਏ ਗਏ ਵਿਸ਼ੇਸ਼ ਕੈਂਪ
--ਲੋਕ ਆਪਣੇ ਸਰਕਾਰੀ ਵਿਭਾਗਾਂ ਸਬੰਧੀ ਕੰਮ ਆਪਣੇ ਘਰ…
“ਆਪ ਦੀ ਸਰਕਾਰ ਆਪ ਦੇ ਦੁਆਰ” 8 ਫ਼ਰਵਰੀ ਨੂੰ 15 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ
7 ਫ਼ਰਵਰੀ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ
ਬਠਿੰਡਾ ਚ 9, 10 ਤੇ 11 ਫਰਵਰੀ ਨੂੰ ਹੋਵੇਗਾ ਵਿਰਾਸਤੀ ਮੇਲਾ ਸੂਬਾ ਸਰਕਾਰ…
ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
07 ਫਰਵਰੀ (ਕਰਨ ਭੀਖੀ) ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟਰੇਟ…
ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਵੱਲੋਂ ਜ਼ਿਲ੍ਹੇ ਅੰਦਰ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
07 ਫਰਵਰੀ (ਕਰਨ ਭੀਖੀ) ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟਰੇਟ…
