ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ
- ਤਲਵਾੜਾ ਪ੍ਰੋਜੈਕਟ ਪੂਰਾ ਹੋਣ ਨਾਲ ਕੰਢੀ ਖੇਤਰ…
ਸਰਕਾਰੀ ਸੀਨੀਅਰ ਸੈਕੰਡਰੀ ਜਲੂਰ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆ
08 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਬਰਜਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਪ੍ਰਿੰਸੀਪਲ ਸੁਖਪਾਲ ਕੌਰ ਦੀ ਰਹਿਨੁਮਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲੂਰ ਵਿਖੇ ਗਣਿਤ, ਵਿਗਿਆਨ, ਸਮਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਗਿਆਨਵਰਧਕ ਮੇਲਾ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਗੁਰਵਿੰਦਰ ਕੌਰ ਨੇ ਦੱਸਿਆ ਕਿ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਇਹਨਾਂ ਵਿਸ਼ਿਆਂ ਨਾਲ ਸੰਬੰਧਿਤ ਵੱਖ ਵੱਖ ਮਾਡਲ, ਚਾਰਟ, ਵਰਕਿੰਗ ਮਾਡਲ ਅਤੇ ਰੋਲ ਪਲੇਅ ਤਿਆਰ ਕੀਤੇ ਗਏ।ਸਾਇੰਸ ਅਤੇ ਮੈਥ ਦੇ ਮੇਲਿਆਂ ਵਿੱਚ ਬੱਚਿਆਂ ਨੇ ਵੱਖ ਵੱਖ ਪ੍ਰਯੋਗ ਕੀਤੇ ਅਤੇ ਇਹਨਾਂ ਪਿੱਛੇ ਦੇ ਤਰਕ ਸਮਝਾਏ। ਇੰਚਾਰਜ ਗੁਰਵਿੰਦਰ ਕੌਰ ਨੇ ਦੱਸਿਆ ਕਿ ਗਣਿਤ ਅਤੇ ਵਿਗਿਆਨ ਵਿਸ਼ੇ ਦੇ ਮਾਡਲ, ਚਾਰਟ ਆਦਿ ਦੀ ਤਿਆਰੀ ਅਧਿਆਪਕ ਮੁਖ਼ਤਿਆਰ ਸਿੰਘ, ਮੈਡਮ ਸਲੋਨੀ ਰਾਣੀ ਅਤੇ ਮੈਡਮ ਨੈਨਸੀ ਦੁਆਰਾ ਤਿਆਰੀ ਕਰਵਾਈ ਗਈ। ਜਦੋਂ ਕਿ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੀ ਤਿਆਰੀ ਅਧਿਆਪਕਾ ਨੀਰਜਾ ਅਤੇ ਹਰਵਿੰਦਰ ਰੋਮੀ ਦੁਆਰਾ ਕਰਵਾਈ ਗਈ। ਇੰਚਾਰਜ ਗੁਰਵਿੰਦਰ ਕੌਰ ਨੇ ਕਿਹਾ ਕਿ ਸਮੂਹ ਸਕੂਲ ਸਟਾਫ਼ ਦੁਆਰਾ ਇਹ ਵਿਦਿਅਕ ਮੇਲਾ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਅਤੇ ਵਿਦਿਆਰਥੀਆਂ ਨੂੰ ਆਪਣੇ ਵਿਸ਼ਿਆਂ ਨਾਲ ਸੰਬੰਧਿਤ ਤਿਆਰ ਕੀਤੇ ਗਏ ਮਾਡਲ ਅਤੇ ਟੋਪਿਕਸ ਬਾਰੇ ਪੂਰੀ ਜਾਣਕਾਰੀ ਸੀ।ਇਸ ਮੌਕੇ ਐਸ.ਐਮ.ਸੀ. ਚੇਅਰਮੈਨ ਬੂਟਾ ਸਿੰਘ, ਅਧਿਆਪਕ ਹਰਜਤਿੰਦਰ ਗੁਪਤਾ, ਗੁਰਵੀਰ ਸਿੰਘ ਚੀਮਾ, ਲੈਕਚਰਾਰ ਨਰੇਸ਼ ਰਾਣੀ, ਗੁਰਬਰਿੰਦਰ ਸਿੰਘ, ਡੀ.ਪੀ.ਈ. ਹਰਮੇਲ ਸਿੰਘ ਸੰਘੇੜਾ, ਬਿੰਦੀਆ ਸ਼ਰਮਾ, ਬਸ਼ੀਰ ਤੁਗ਼ਲਕ, ਕਲਰਕ ਜਗਮੀਤ ਸਿੰਘ ਭੋਤਨਾ, ਲਖਵੀਰ ਸਿੰਘ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਿਰ ਰਹੇ।
19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ
- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ…
ਸਾਲ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜਬਤ ਕੀਤੀਆਂ ਗਈਆਂ
--ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ…
ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ 1583 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ
ਆਮ ਲੋਕਾਂ ਨੂੰ ਜਾਇਦਾਦਾਂ ਸਬੰਧੀ ਨਹੀਂ ਆਉਣ ਦਿੱਤੀ…
ਫੀਲਡ ਅਫ਼ਸਰ, ਬਰਾਂਚ ਹੈੱਡ ਅਤੇ ਸੇਲਜ਼ਮੈਨ ਦੀ ਭਰਤੀ ਲਈ 09 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ
08 ਜਨਵਰੀ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਰੋਜ਼ਗਾਰ ਅਤੇ…
ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣਾ ਯਕੀਨੀ ਬਣਾਉਣ ਅਧਿਕਾਰੀ-ਡਵੀਜ਼ਨਲ ਕਮਿਸ਼ਨਰ
*ਲੋਕਾਂ ਦੇ ਸਰਕਾਰੀ ਦਫਤਰਾਂ ਅੰਦਰ ਹੋਣ ਵਾਲੇ ਕੰਮਾਂ…
ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਕਰਨਜੀਤ ਸਿੰਘ ਗਿੱਲ
ਖੇਤੀਬਾੜੀ ਗਣਨਾ ਸਾਲ 2021-22 ਦੇ ਚੱਲ ਰਹੇ ਕੰਮਾਂ ਦਾ ਰੀਵਿਊ 8 ਜਨਵਰੀ…
ਸਿਹਤ ਵਿਭਾਗ ਵੱਲੋਂ ਆਇਰਨ ਦੀਆਂ ਗੋਲੀਆਂ ਸਬੰਧੀ ਵਿਸ਼ੇਸ਼ ਟ੍ਰੇਨਿੰਗ ਸ਼ੁਰੂ
08 ਜਨਵਰੀ (ਗਗਨਦੀਪ ਸਿੰਘ) ਬਰਨਲਾ: ਸਿਹਤ ਵਿਭਾਗ ਬਰਨਾਲਾ…
ਸੈਸ਼ਨ 2024-25 ਲਈ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਵਿੱਚ ਛੇਵੀਂ ਜਮਾਤ ਵਿੱਚ ਦਾਖਲੇ ਦੀ ਚੋਣ ਪ੍ਰੀਖਿਆ 20 ਜਨਵਰੀ
08 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਸੈਸ਼ਨ 2024-25 ਲਈ…
